Sangrur News : ਸੰਗਰੂਰ ਜ਼ਿਲ੍ਹੇ ਦੇ ਕਸਬਾ ਲੌਂਗੋਵਾਲ (Longowal) ਵਿਖੇ ਅੰਦੋਲਨਕਾਰੀ ਕਿਸਾਨਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ ਹੈ। ਇਸ ਵਿੱਚ ਐਸਐਚਓ ਦੀਪਇੰਦਰ ਸਿੰਘ ਜੇਜੀ ਸਮੇਤ ਕਈ ਪੁਲੀਸ ਮੁਲਾਜ਼ਮ ਅਤੇ ਕਿਸਾਨ ਜ਼ਖ਼ਮੀ ਹੋਏ ਹਨ। ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਕਿਸਾਨ ਪ੍ਰੀਤਮ ਸਿੰਘ 55 ਮੰਡੇਰ ਕਲਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ।

 

ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਮੰਡੇਰ ਦਾ ਕਿਸਾਨ ਪ੍ਰੀਤਮ ਸਿੰਘ ਸਵੇਰ ਤੋਂ ਹੀ ਅੰਦੋਲਨ ਦੇ ਨਾਲ ਰਿਹਾ। ਲੌਂਗੋਵਾਲ ਤੋਂ ਨਿਕਲਦੇ ਸਮੇਂ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਵਿੱਚ ਪ੍ਰੀਤਮ ਸਿੰਘ ਸਮੇਤ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ। ਪ੍ਰੀਤਮ ਸਿੰਘ ਨੂੰ ਤੁਰੰਤ ਸੰਗਰੂਰ ਹਸਪਤਾਲ ਲਿਜਾਇਆ ਗਿਆ ,ਉਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਪ੍ਰੀਤਮ ਸਿੰਘ ਦੀ ਜਾਨ ਨਹੀਂ ਬਚੀ।

 

ਜਾਣਕਾਰੀ ਅਨੁਸਾਰ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਲੌਂਗੋਵਾਲ ਵਿਖੇ ਧਰਨਾ ਦੇ ਰਹੇ ਸਨ ਅਤੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਲਈ ਮੋਹਾਲੀ ਵੱਲ ਨੂੰ ਜਾ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿੱਚ ਝੜਪ ਹੋ ਗਈ। ਜਿਸ ਤੋਂ ਬਾਅਦ ਇੱਕ ਪੁਲਿਸ ਅਫਸਰ ਜ਼ਖ਼ਮੀ ਹੋਇਆ ਅਤੇ ਕਈ ਕਿਸਾਨ ਜ਼ਖਮੀ ਹੋ ਗਏ ਹਨ। 


ਦੱਸ ਦੇਈਏ ਕਿ ਪੰਜਾਬ 'ਚ ਕਿਸਾਨ ਇਕ ਵਾਰ ਫਿਰ ਸੜਕਾਂ 'ਤੇ ਆ ਗਏ ਹਨ। ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਭਲਕੇ ਮੰਗਲਵਾਰ ਤੋਂ ਚੰਡੀਗੜ੍ਹ ਵਿੱਚ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਵੱਖ-ਵੱਖ ਥਾਵਾਂ 'ਤੇ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।  

 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਕਿਸਾਨ ਦਾ ਅੰਦੋਲਨ ਕਰਨ ਦਾ ਸੰਵਿਧਾਨਕ ਅਧਿਕਾਰ ਖੋਹ ਰਹੀ ਹੈ। ਉਨ੍ਹਾਂ ਕਿਹਾ ਹਿਰਾਸਤ ‘ਚ ਲਏ ਕਿਸਾਨ ਆਗੂਆ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨ ਰੋਕਣਾ ਹੈ ਤਾਂ ਹੜ੍ਹਾਂ ਦਾ ਮੁਆਵਜ਼ਾ ਕਿਸਾਨ ਨੂੰ ਤੁਰੰਤ ਜਾਰੀ ਕੀਤਾ ਜਾਵੇ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ