Punjab News: ਪੰਜਾਬ ਦੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਸ਼ਨੀਵਾਰ ਸਵੇਰੇ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਰੋਹ ਵਿੱਚ ਆ ਗਈਆਂ ਹਨ ਅਤੇ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ 12 ਵਜੇ ਬੰਦ ਕਰਨ ਦੀ ਤਿਆਰੀ ਕਰ ਰਹੇ ਹਨ।
ਦਰਅਸਲ ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪੁਲਿਸ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਸੜਕਾਂ ’ਤੇ ਬੈਰੀਕੇਡ ਲਗਾ ਕੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਕਿਸਾਨਾਂ ਵਾਂਗ ਹੀ 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਵੀ ਖੁੱਲ੍ਹ ਕੇ ਵਿਰੋਧ ਕੀਤਾ ਗਿਆ। ਹੁਣ ਸੰਸਦ ਮੈਂਬਰ ਮਾਨ ਨੇ ਇਸ ਸਬੰਧੀ ਲਿਖਤੀ ਸ਼ਿਕਾਇਤ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੀ ਹੈ।
ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਚੋਣ ਲੜਨ ਦਾ ਐਲਾਨ ਕੀਤਾ ਸੀ। ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ ਜਿਸ ਵਿੱਚ ਸੰਗਰੂਰ ਅਤੇ ਮਾਨਸਾ ਦੇ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ ਪਰ ਅੱਜ ਸਵੇਰੇ ਪੁਲੀਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰੋਂ ਹੀ ਰੋਕ ਲਿਆ ਹੈ।
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਟੁਕੜਿਆਂ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚਣ ਦੀ ਅਪੀਲ ਕੀਤੀ ਹੈ। ਸੁਰਜੀਤ ਫੂਲ ਦਾ ਕਹਿਣਾ ਹੈ ਕਿ ਪੁਲਿਸ ਸਵੇਰ ਤੋਂ ਹੀ ਕਿਸਾਨ ਆਗੂਆਂ ਦੀ ਭਾਲ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਜਦੋਂਕਿ ਮੁੱਖ ਮੰਤਰੀ ਖੁਦ ਕਹਿੰਦੇ ਹਨ ਕਿ ਸਕੱਤਰੇਤ ਜਾਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਘਰ ਦੇ ਬਾਹਰ ਆ ਜਾਓ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।