Sangrur news: ਪਿਛਲੇ ਦਿਨੀਂ ਟ੍ਰੈਕਟਰ-ਟਰਾਲੀ ਥੱਲ੍ਹੇ ਆਉਣ ਕਰਕੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ ਜਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਕਿਸਾਨ ਪ੍ਰੀਤਮ ਸਿੰਘ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਤੋਂ ਬਾਅਦ ਪਿੰਡ ਵਿੱਚ ਉਨ੍ਹਾਂ ਦੀ ਸ਼ਵ ਯਾਤਰਾ ਕੱਢੀ ਗਈ। ਕਿਸਾਨ ਪ੍ਰੀਤਮ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ
ਪਿੰਡਾਂ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਪ੍ਰੀਤਮ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਉੱਥੇ ਹੀ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ 4 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਉਸ ਤੋਂ ਬਾਅਦ ਵੱਡਾ ਕਿਸਾਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਕਿਸਾਨਾਂ ਦੀਆਂ ਮੰਗਾਂ
ਕਿਸਾਨਾਂ ਦੀਆਂ ਦੋ ਮੁੱਖ ਮੰਗਾਂ ਹਨ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਹਜ਼ਾਰਾਂ ਕਰੋੜ ਰੁਪਏ ਦਾ ਪੈਕੇਜ ਸੂਬਾ ਸਰਕਾਰਾਂ ਨੂੰ ਜਾਰੀ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਪੂਰੀ ਕਰੇ।
ਜ਼ਿਕਰਯੋਗ ਹੈ ਕਿ ਜਦੋਂ 21 ਅਗਸਤ ਨੂੰ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ 'ਤੇ ਟੋਲ ਪਲਾਜਾ ਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਮ ਆਜ਼ਾਦ ਦੇ ਕਿਸਾਨ ਨਿਕਲੇ ਸਨ ਤਾਂ ਉਸ ਦੌਰਾਨ ਟ੍ਰੈਕਟਰ-ਟਰਾਲੀ ਦੇ ਥੱਲ੍ਹੇ ਆਉਣ ਕਰਕੇ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: CM Vs Governor: ਜੇ CM ਨੇ ਹੁਣ ਵੀ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਤਾਂ ਕਾਰਵਾਈ ਲਏ ਰਹੇ ਤਿਆਰ-ਰਾਜਪਾਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।