Sangrur News: ਕਿਸਾਨਾਂ ਵੱਲੋਂ ਬਠਿੰਡਾ ਚੰਡੀਗੜ੍ਹ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ  ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਸ ਦੌਰਾਨ ਪੁਲਿਸ ਨੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਤੇ ਧਰਨੇ ਵਿੱਚ ਸ਼ਾਮਲ ਹੋ ਰਹੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਜਥੇਬੰਦੀਆਂ ਵੱਲੋਂ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।


ਜ਼ਿਕਰ ਕਰ ਦਈਏ ਕਿ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਫੜੇ ਗਏ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। 15 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਇੰਨਾ ਹੀ ਨਹੀਂ ਸੰਗਰੂਰ ਜਾ ਰਹੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵੀ ਰਸਤੇ ਵਿੱਚ ਰੋਕ ਲਿਆ ਗਿਆ।


ਜਿਵੇਂ ਹੀ ਕਿਸਾਨ ਜਥੇਬੰਦੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਗੁੱਸੇ 'ਚ ਆ ਗਏ। ਉਨ੍ਹਾਂ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ। ਸੜਕਾਂ ਵੀ ਜਾਮ ਹੋਣ ਲੱਗੀਆਂ ਹਨ। ਪੁਲਿਸ ਸੰਗਰੂਰ ਜਾਣ ਵਾਲੀਆਂ ਬੱਸਾਂ ਨੂੰ ਰੋਕ ਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਲੁਧਿਆਣਾ-ਦਿੱਲੀ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ।


ਧਰਨੇ ਦੇ ਮੱਦੇਨਜ਼ਰ ਸੰਗਰੂਰ ਵਿੱਚ ਮੁੱਖ ਮੰਤਰੀ ਹਾਊਸ ਦੇ ਬਾਹਰ ਬੈਰੀਕੇਡ ਲਾ ਦਿੱਤੇ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਸਿਰਫ਼ ਟਰੈਵਲ ਏਜੰਟਾਂ ਤੋਂ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਪੈਸੇ ਹੀ ਮੋੜਦਾ ਸੀ। ਪੰਜਾਬ ਦੀ 'ਆਪ' ਸਰਕਾਰ ਖਿਲਾਫ ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਦੇ ਦੋਸ਼ 'ਚ ਉਨ੍ਹਾਂ ਖਿਲਾਫ ਬਦਲਾਖੋਰੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।