Sangrur news: ਰੇਲਵੇ ਟ੍ਰੈਕ 'ਤੇ ਕਿਸਾਨਾਂ ਦਾ ਪ੍ਰਦਰਸ਼ਨ, ਕੋਰੋਨਾ ਕਾਲ ਤੋਂ ਬਾਅਦ ਨਹੀਂ ਆਈ ਕੋਈ ਰੇਲ, ਕੀਤੀ ਇਹ ਮੰਗ
Sangrur news: ਸੰਗਰੂਰ ਦੇ ਅਲਾਲ ਪਿੰਡ ਵਿੱਚ ਕਿਸਾਨਾਂ ਵਲੋਂ ਰੇਲਵੇ ਟ੍ਰੈਕ ‘ਤੇ ਧਰਨਾ ਲਾਉਣ ਦੀ ਖਬਰ ਸਾਹਮਣੇ ਆਈ ਹੈ।
Sangrur news: ਸੰਗਰੂਰ ਦੇ ਅਲਾਲ ਪਿੰਡ ਵਿੱਚ ਕਿਸਾਨਾਂ ਵਲੋਂ ਰੇਲਵੇ ਟ੍ਰੈਕ ‘ਤੇ ਧਰਨਾ ਲਾਉਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਤੋਂ ਬਾਅਦ ਇਸ ਪਿੰਡ ਦੇ ਰੇਲਵੇ ਟ੍ਰੈਕ ‘ਤੇ ਕੋਈ ਵੀ ਰੇਲ ਨਹੀਂ ਆਈ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਰੇਲਵੇ ਟ੍ਰੈਕ ‘ਤੇ ਬੈਠ ਕੇ ਪ੍ਰਦਰਸ਼ਨ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੋਈ ਰੇਲ ਨਹੀਂ ਆਈ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਸਾਡੇ ਪਿੰਡ ਦੇ ਲੋਕਾਂ ਦੇ ਨਾਲ-ਨਾਲ 2 ਦਰਜਨ ਪਿੰਡਾਂ ਦੇ ਲੋਕਾਂ ਨੂੰ ਬਰਨਾਲਾ ਅਤੇ ਧੂਰੀ ਜਾਣ ਵਿੱਚ ਪਰੇਸ਼ਾਨੀ ਹੁੰਦੀ ਹੈ। ਉਹ ਮੰਗ ਕਰਦੇ ਹਨ ਕਿ ਇੱਥੋਂ ਰੇਲਾਂ ਦੀ ਸ਼ੁਰੂਆਤ ਕੀਤੀ ਜਾਵੇ।
ਇਹ ਵੀ ਪੜ੍ਹੋ: Arvind Kejriwal in Punjab: ਪੰਜਾਬ 'ਚ ਵਨ ਨੇਸ਼ਨ ਵਨ ਐਜੂਕੇਸ਼ਨ ਦੀ ਸ਼ੁਰੂਆਤ! ਅਰਵਿੰਦ ਕੇਜਰੀਵਾਲ ਨੇ ਕਿਹਾ - ਕਿਸੇ ਵੀ ਪਾਰਟੀ ਨੇ ਕਦੇ...
ਤੁਹਾਨੂੰ ਦੱਸ ਦਈਏ ਕਿ ਰੇਲਵੇ ਵਿਭਾਗ ਵੱਲੋਂ ਨਵੇਂ ਰੇਲਵੇ ਸਟੇਸ਼ਨ ਨੂੰ ਬਹੁਤ ਹੀ ਆਧੁਨਿਕ ਤਰੀਕੇ ਨਾਲ ਬਣਾਇਆ ਗਿਆ ਹੈ, ਪਰ ਫਿਰ ਵੀ ਇਥੋਂ ਕੋਈ ਵੀ ਰੇਲ ਨਹੀਂ ਲੰਘਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Ludhiana News: ਔਰਤ ਦੀ ਕੁੱਟਮਾਰ ਦੀ ਵੀਡੀਓ ਵਾਇਰਲ, ਵਾਲਾਂ ਤੋਂ ਫੜਕੇ ਘੜੀਸਿਆ