Sangrur News: ਕਿਸਾਨਾਂ ਅੰਦਰ ਪੰਜਾਬ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਅੰਦਰ ਹੀ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਗੰਨਾ ਕਾਸ਼ਤਕਾਰਾਂ ਨੂੰ ਅਜੇ ਤੱਕ ਅਦਾਇਗੀ ਨਹੀਂ ਹੋਈ। ਇਸ ਲਈ ਕਿਸਾਨ ਹੁਣ ਸੜਕਾਂ ਉੱਪਰ ਉੱਤਰਣ ਲਈ ਮਜਬੂਰ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਸੰਘਰਸ਼ ਤੇਜ਼ ਕਰ ਦੇਣਗੇ।
ਦੱਸ ਦਈਏ ਕਿ ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਵੱਲ ਗੰਨਾ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਦੀ ਰਹਿੰਦੀ ਬਕਾਇਆ ਰਾਸ਼ੀ ਲੈਣ ਲਈ ਗੰਨਾ ਸ਼ੰਘਰਸ਼ ਕਮੇਟੀ ਧੂਰੀ ਵੱਲੋਂ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਧੂਰੀ ਵਿੱਚ ਧਰਨਾ ਲਗਾਇਆ ਗਿਆ। ਇਸ ਮੌਕੇ ਹਰਜੀਤ ਬੁਗਰਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਧਰਨੇ ਲਾਉਣ ਤੋਂ ਇਲਾਵਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਹੋਰ ਪੜ੍ਹੋ : ਅੱਜ ਲਿਆ ਜਾ ਸਕਦੈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਕੋਈ ਵੱਡਾ ਫੈਸਲਾ! ਸ਼੍ਰੋਮਣੀ ਕਮੇਟੀ ਨੇ ਸੱਦੀ ਹੰਗਾਮੀ ਮੀਟਿੰਗ
ਉਨ੍ਹਾਂ ਕਿਹਾ ਕਿ ਸ਼ੂਗਰ ਮਿੱਲ ਵੱਲ ਗੰਨਾ ਕਾਸ਼ਤਕਾਰਾਂ ਦੀ ਲਗਪਗ 20 ਕਰੋੜ ਰੁਪਏ ਦੀ ਅਦਾਇਗੀ ਬਕਾਇਆ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿੱਚ ਕਿਸਾਨ ਆਪਣੀ ਫਸਲ ਦੇ ਪੈਸੇ ਲੈਣ ਲਈ ਸੜਕਾਂ ’ਤੇ ਉੱਤਰੇ ਹੋਏ ਹਨ ਪਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ।
ਕਿਸਾਨ ਆਗੂਆਂ ਨੇ ਕਿਹਾ ਕਿ ਜੇ ਜਲਦ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲੀ ਤਾਂ ਉਹ ਅਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਕਰਨਗੇ। ਇਸ ਮੌਕੇ ਕਿਸਾਨ ਆਗੂ ਪ੍ਰੇਮਜੀਤ ਸਿੰਘ ਭੋਜੋਵਾਲੀ, ਰਣਜੋਧ ਸਿੰਘ ਬੱਬਨਪੁਰ ਤੇ ਸੁਖਵੰਤ ਸਿੰਘ ਸੰਧੂ ਚੌਂਦਾ ਹਾਜ਼ਰ ਸਨ।
ਹੋਰ ਪੜ੍ਹੋ : Chandigarh News: ਚੰਡੀਗੜ੍ਹ ਆਉਣ-ਜਾਣ ਵਾਲਿਆਂ ਲਈ ਖੁਸ਼ਖਬਰੀ! ਹੁਣ ਨਹੀਂ ਲੱਗਣਗੇ ਲੰਬੇ ਜਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।