Barnala News : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਉਗਰਾਹਾਂ ਨੇ ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਡੀਸੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਕਣਕ ਅਤੇ ਹੋਰ ਫਸਲਾਂ ਦੇ ਹੋਏ ਨੁਕਸਾਨ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਮੁਆਵਜ਼ੇ ਨੂੰ ਘੱਟ ਦੱਸਿਆ ਅਤੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੇਣ ਦੀ ਮੰਗ ਕੀਤੀ ਹੈ।

 



ਇਸ ਮੌਕੇ 'ਤੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਕਣਕ, ਸਬਜ਼ੀਆਂ ਅਤੇ ਹਰੇ ਚਾਰੇ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਪੰਜਾਬ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਕੁਦਰਤੀ ਆਫਤ ਕਾਰਨ ਕਿਸਾਨ ਹੋਰ ਕਰਜ਼ਈ ਹੋ ਜਾਣਗੇ। 

 


 

ਜਿਸ ਕਾਰਨ ਅੱਜ ਉਨ੍ਹਾਂ ਦੀ ਜਥੇਬੰਦੀ ਨੇ ਡੀਸੀ ਬਰਨਾਲਾ ਨੂੰ ਮਿਲ ਕੇ ਜ਼ਿਲ੍ਹੇ ਭਰ ਦੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵਾਨ ਮਾਨ ਵੱਲੋਂ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ ਕਿਉਂਕਿ ਕਿਸਾਨਾਂ ਦੀ ਸਾਰੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ। ਜਿਸ ਕਾਰਨ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਪ੍ਰਤੀ ਏਕੜ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।