Sangrur News : ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕੀਤਾ ਗਿਆ ਹੈ। ਜ਼ਿਲ੍ਹਾ ਸੰਗਰੂਰ ਦੀ ਗੱਲ ਕਰੀਏ ਤਾਂ ਧੂਰੀ, ਸੰਗਰੂਰ, ਸੁਨਾਮ ਅਤੇ ਲਹਿਰਾਗਾਗਾ ਵਿੱਚ ਕਿਸਾਨਾਂ ਨੇ ਰੇਲ ਮਾਰਗ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾਗਾਗਾ ਵਿੱਚ ਰੇਲਵੇ ਟ੍ਰੈਕ ਉੱਤੇ 12 ਤੋਂ 4 ਵਜੇ ਤੱਕ ਧਰਨਾ ਗਿਆ ਹੈ। ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।
ਲਹਿਰਾਗਾਗਾ ਬਲਾਕ ਦੇ ਨਾਲ-ਨਾਲ ਮੂਨਕ ਅਤੇ ਦਿੜ੍ਹਬਾ ਬਲਾਕਾਂ ਦੇ ਕਿਸਾਨਾਂ ਨੇ ਵੀ ਇਸ ਹੜਤਾਲ ਵਿੱਚ ਸ਼ਮੂਲੀਅਤ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਸੰਗਰੂਰ 'ਚ ਚਾਰ ਥਾਵਾਂ 'ਤੇ ਕਿਸਾਨ ਰੇਲ ਪਟੜੀ 'ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ, ਜਿਸ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ
ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਜੋ ਕਿ ਸਰਕਾਰੀ ਖਰੀਦ ਤੋਂ ਘੱਟ ਹੈ। ਕੇਂਦਰੀ ਖਰੀਦ ਏਜੰਸੀ ਵੱਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ 'ਚ ਬਦਲਾਅ ਕੀਤੇ ਗਏ ਹਨ, ਕਿਸਾਨਾਂ ਵੱਲੋਂ ਕੀਤੇ ਗਏ ਕੱਟਾਂ ਦੇ ਵਿਰੋਧ 'ਚ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਜਾਮ ਲਾਇਆ ਹੋਇਆ ਹੈ ਕਿ ਇਸ ਨੂੰ ਤੁਰੰਤ ਵਾਪਿਸ ਲਿਆ ਜਾਵੇ। ਜਿਸ ਕਰਕੇ ਅਸੀਂ ਦਿੱਲੀ ਵਿੱਚ ਅੰਦੋਲਨ ਕਰ ਰਹੇ ਸੀ ਕਿ ਸਾਡਾ ਖਤਮ ਹੋ ਰਿਹਾ ਹੈ, ਉਸੇ ਨੂੰ ਲਾਗੂ ਕੀਤਾ ਜਾ ਰਿਹਾ ਹੈ ਕਿਉਂਕਿ ਪ੍ਰਾਈਵੇਟ ਖਰੀਦਦਾਰ 5 ਰੁਪਏ ਮਹਿੰਗੀ ਕਣਕ ਖਰੀਦ ਰਹੇ ਹਨ ਜਦਕਿ ਕੇਂਦਰ ਸਰਕਾਰ ਦੀ ਸਰਕਾਰੀ ਕਣਕ ਸਰਕਾਰੀ ਖਰੀਦ ਰਹੀ ਹੈ।
ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ
ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਫ਼ਸਲ 'ਤੇ ਲਗਾਇਆ ਗਿਆ ਕੱਟ ਵਾਪਿਸ ਲਿਆ ਜਾਵੇ, ਜਿਸ ਕਾਰਨ ਅੱਜ ਪੂਰੇ ਪੰਜਾਬ 'ਚ ਰੇਲ ਮਾਰਗ ਜਾਮ ਕਰ ਦਿੱਤਾ ਗਿਆ ਹੈ। ਇਹ ਧਰਨਾ 12:00 ਵਜੇ ਤੋਂ ਸ਼ਾਮ 4:00 ਤੱਕ ਹੀ ਹੈ। ਕਿਸਾਨ ਵੱਡੇ ਪੱਧਰ 'ਤੇ ਤਿਆਰ ਬੈਠੇ ਹਨ | ਜੇਕਰ ਕੱਟਾਂ ਨੂੰ ਖਤਮ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ।