Sangrur News: ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਡੀ.ਸੀ.ਦਫ਼ਤਰ ਬਰਨਾਲਾ ਅਤੇ ਤਹਿਸੀਲ ਪੱਧਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਮੀਡੀਆ ਤੇ ਕੀਤੀ ਜਾ ਰਹੀ ਕਾਰਵਾਈ ਤੇ ਕਿਸਾਨਾਂ ਉੱਤੇ ਕੀਤਾ ਜਾ ਰਹੇ ਪਰਚਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਮੁਖ਼ਾਲਫ਼ਤ ਕੀਤੀ ਹੈ।
ਇਸ ਮੌਕੇ ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਦਿੱਲੀ ਧਰਨੇ ਮੌਕੇ ਕਿਸਾਨਾਂ ਉੱਤੇ ਕੀਤੀ ਗਏ ਪਰਚਿਆਂ ਨੂੰ ਰੱਦ ਕੀਤਾ ਜਾਵੇ ਤੇ ਲਖਮੀਪੁਰ ਖੀਰੀ ਕਾਂਡ ਦਾ ਇਨਸਾਫ਼ ਦਿੱਤਾ ਜਾਵੇ ਜੇ ਉਨ੍ਹਾਂ ਦੀਆਂ ਇਹ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਕੇਂਦਰ ਸਰਕਾਰ ਖ਼ਿਲਾਫ਼ ਠੋਸ ਮੋਰਚਾ ਖੋਲ੍ਹਣ ਲਈ ਤਿਆਰ ਹਨ।
ਕਿਸਾਨਾਂ ਨੇ ਕਿਹਾ ਕਿ ਉਹ ਮੁੜ ਤੋਂ ਦਿੱਲੀ ਖ਼ਿਲਾਫ਼ ਮੋਰਚਾ ਵਿੱਢਣ ਲਈ ਤਿਆਰ ਹੈ। ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਛੇਤੀ ਹੀ ਕਿਸਾਨ ਮੋਰਚਾ ਨਵੀਂ ਰਣਨੀਤੀ ਉਲੀਕ ਕੇ ਮੋਰਚਾ ਸ਼ੁਰੂ ਕਰੇਗਾ।
ਇਸ ਬਾਬਤ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਕਾਲੇ ਕਾਨੂੰਨ ਵਿਰੁੱਧ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਮਦਦ ਕਰਨ ਵਾਲੇ ਨਿੱਜੀ ਚੈਨਲਾਂ ਦੇ ਪੱਤਰਕਾਰਾਂ ਅਤੇ ਕਿਸਾਨਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਵਿਰੁੱਧ ਕੀਤੀਆਂ ਗਈਆਂ ਐਫ.ਆਈ.ਆਰ. ਦੀਆਂ ਕਾਪੀਆਂ ਸਾੜਕੇ ਚੇਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਲੋਕਾਂ 'ਤੇ ਹੋਏ ਨਜਾਇਜ਼ ਪਰਚੇ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਕੇਂਦਰ ਸਰਕਾਰ ਵਿਰੁੱਧ ਠੋਸ ਮੋਰਚਾ ਖੋਲ੍ਹਣ ਲਈ ਤਿਆਰ ਹਨ।
ਜ਼ਿਕਰ ਕਰ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਵਾਂਗ ਵੱਡਾ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਜਿਸ ਤਹਿਤ ਬਰਨਾਲਾ ਅਤੇ ਤਹਿਸੀਲ ਪੱਧਰ 'ਤੇ ਡਿਪਟੀ ਕਮਿਸ਼ਨਰ ਅੱਗੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ੁਲਮ ਅਤੇ ਦੇਸ਼ ਭਰ 'ਚ ਦਰਜ ਕੀਤੇ ਗਏ ਕੇਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।