Sangrur news: ਲਹਿਰਾਗਾਗਾ 'ਚ ਕਿਸਾਨਾਂ ਦਾ ਧਰਨਾ, ਦਿਨ ਵੇਲੇ ਬਿਜਲੀ ਸਪਲਾਈ ਦੀ ਕਰ ਰਹੇ ਮੰਗ
ਸੰਗਰੂਰ ਵਿੱਚ 7 ਥਾਵਾਂ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਿਜਲੀ ਵਿਭਾਗ ਦੇ ਵੱਡੇ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਲਹਿਰਾਗਾਗਾ ਅਤੇ ਧੂਰੀ ਵਿੱਚ ਵੀ ਕਿਸਾਨਾਂ ਦਾ ਬਿਜਲੀ ਵਿਭਾਗ ਦੇ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਜਾਰੀ ਹੈ।
Sangrur news : ਸੰਗਰੂਰ ਵਿੱਚ 7 ਥਾਵਾਂ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਿਜਲੀ ਵਿਭਾਗ ਦੇ ਵੱਡੇ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਲਹਿਰਾਗਾਗਾ ਅਤੇ ਧੂਰੀ ਵਿੱਚ ਵੀ ਕਿਸਾਨਾਂ ਦਾ ਬਿਜਲੀ ਵਿਭਾਗ ਦੇ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਜਾਰੀ ਹੈ।
'ਬਿਜਲੀ ਵਿਭਾਗ ਰਾਤ ਵੇਲੇ ਬਿਜਲੀ ਦਿੰਦਾ, ਦਿਨ ਵੇਲੇ ਨਹੀਂ'
ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਫਸਲ ਪੱਕਣ ਵਾਲੀ ਹੈ ਜਿਸ ਕਰਕੇ ਪਾਣੀ ਦੀ ਲੋੜ ਹੈ ਪਰ ਬਿਜਲੀ ਵਿਭਾਗ ਨੇ ਬਿਜਲੀ ਦੀ ਸਪਲਾਈ ਦੇਣੀ ਬੰਦ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸਿਰਫ ਰਾਤ ਨੂੰ ਹੀ 10 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਂਦੀ ਹੈ। ਇਸ ਕਰਕੇ ਰਾਤ ਵੇਲੇ ਸਾਨੂੰ ਕਣਕ ਦੀ ਫਸਲ ਨੂੰ ਸਹੀ ਤਰੀਕੇ ਨਾਲ ਪਾਣੀ ਦੇਣ ਵਿੱਚ ਕਾਫੀ ਮੁਸ਼ਕਿਲ ਹੁੰਦੀ ਹੈ। ਖੇਤਾਂ ਵਿੱਚ ਜ਼ਿਆਦਾ ਪਾਣੀ ਚਲਾ ਜਾਂਦਾ ਹੈ ਅਤੇ ਫਸਲ ਜਮੀਨ 'ਤੇ ਡਿੱਗ ਜਾਂਦੀ ਹੈ। ਕਈ ਵਾਰ ਉਨ੍ਹਾਂ ਦੇ ਮੀਟਰ ਚੋਰੀ ਹੋ ਜਾਂਦੇ ਹਨ, ਰਾਤ ਵੇਲੇ ਉਨ੍ਹਾਂ ਨੂੰ ਕਈ ਤਰ੍ਹਾਂ ਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਿਨ ਵੇਲੇ ਬਿਜਲੀ ਸਪਲਾਈ ਦੇਣ ਦੀ ਕਰ ਰਹੇ ਮੰਗ
ਉੱਥੇ ਹੀ ਕਿਸਾਨ ਅਮਰੀਕ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦਿਨ ਵੇਲੇ ਬਿਜਲੀ ਦੀ ਸਪਲਾਈ ਨਹੀਂ ਕਰਦਾ ਹੈ, ਜਿਸ ਕਰਕੇ ਰਾਤ ਨੂੰ ਅਸੀਂ ਚੰਗੀ ਤਰ੍ਹਾਂ ਖੇਤਾਂ ਵਿੱਚ ਪਾਣੀ ਨਹੀਂ ਦੇ ਸਕਦੇ। ਰਾਤ ਵੇਲੇ ਠੰਢ ਵੀ ਬਹੁਤ ਹੁੰਦੀ ਹੈ ਅਤੇ ਫਸਲ ਨੂੰ ਚੰਗੀ ਤਰ੍ਹਾਂ ਪਾਣੀ ਵੀ ਨਹੀਂ ਦਿੱਤਾ ਜਾਂਦਾ ਹੈ। ਇਸ ਲਈ ਉਹ ਦਿਨ ਵੇਲੇ ਬਿਜਲੀ ਦੀ ਸਪਲਾਈ ਦੇਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ: Junaid Nasir Murder Case: ਹਰਿਆਣਾ 'ਚ ਰਾਜਸਥਾਨ ਦੇ 30 ਤੋਂ 40 ਪੁਲਿਸ ਮੁਲਾਜ਼ਮਾਂ ਖਿਲਾਫ FIR, ਜਾਣੋ ਕੀ ਹੈ ਪੂਰਾ ਮਾਮਲਾ
'ਮੁਸ਼ਕਿਲ ਦਾ ਹੱਲ ਨਹੀਂ ਹੋਇਆ, ਤਾਂ ਅਗਲਾ ਕਦਮ ਚੁੱਕਣ ਬਾਰੇ ਸੋਚਾਂਗੇ'
ਇਸ ਬਾਰੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸੰਗਰੂਰ ਵਿੱਚ ਸੱਤ ਥਾਵਾਂ ’ਤੇ ਬਿਜਲੀ ਵਿਭਾਗ ਦੇ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਦਾ ਰਿਹਾ ਹੈ। ਕਿਉਂਕਿ ਕਿਸਾਨ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਦਿਨ ਵੇਲੇ 8 ਘੰਟੇ ਬਿਜਲੀ ਸਪਲਾਈ ਨਹੀਂ ਮਿਲ ਰਹੀ ਤੇ ਰਾਤ ਨੂੰ ਆ ਰਹੀ ਹੈ। ਦਿਨ ਵੇਲੇ 8 ਘੰਟੇ ਬਿਜਲੀ ਸਪਲਾਈ ਮਿਲਣ ਦੇ ਮੁੱਦੇ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ। ਇਸ ਬਾਰੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਦੀ ਮੰਗ ਨੂੰ ਨਹੀਂ ਮੰਨਦੇ ਹਨ, ਤਾਂ ਅਗਲੀ ਕਾਰਵਾਈ ਬਾਰੇ ਸੋਚਿਆ ਜਾਵੇਗਾ।
'ਕਿਸਾਨਾਂ ਦੀ ਮੰਗ ਉੱਚ ਅਧਿਕਾਰੀਆਂ ਨੂੰ ਦੱਸ ਦਿੱਤੀ ਜਾਵੇਗੀ'
ਦੂਜੇ ਪਾਸੇ ਕਿਸਾਨਾਂ ਦੇ ਇਸ ਧਰਨੇ 'ਤੇ ਬਿਜਲੀ ਵਿਭਾਗ ਦੇ ਸੁਪਰਡੈਂਟ ਇੰਜਨੀਅਰ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਸਮੇਂ ਸਿਰ ਨਾ ਹੋਣ ਕਾਰਨ ਕਿਸਾਨ ਧਰਨੇ 'ਤੇ ਬੈਠੇ ਹਨ, ਅਸੀਂ ਉਨ੍ਹਾਂ ਦਾ ਮੰਗ ਪੱਤਰ ਲੈ ਕੇ ਉੱਚ ਅਧਿਕਾਰੀਆਂ ਨੂੰ ਭੇਜ ਦੇਵਾਂਗੇ ਅਤੇ ਨਾਲ ਹੀ ਉਨ੍ਹਾਂ ਦੀ ਮੰਗ ਵੀ ਦੱਸ ਦਿੱਤੀ ਜਾਵੇਗੀ।
ਹੁਣ ਵੇਖਣਾ ਹੋਵੇਗਾ ਕਿ ਕੀ ਸਰਕਾਰ ਕਿਸਾਨਾਂ ਦੀ ਮੁਸ਼ਕਿਲਾਂ ਦਾ ਹੱਲ ਕਰਦੀ ਹੈ ਜਾਂ ਨਹੀਂ ਜਾਂ ਫਿਰ ਕਿਸਾਨਾਂ ਨੂੰ ਖੁਦ ਹੀ ਕੋਈ ਕਦਮ ਚੁੱਕਣਾ ਪਵੇਗਾ।
ਇਹ ਵੀ ਪੜ੍ਹੋ: Income Tax Raid: ਮਿਰਾਜ ਗਰੁੱਪ ਦੇ ਠਿਕਾਣਿਆਂ 'ਤੇ ਇਨਕਮ ਟੈਕਸ ਦੀ ਛਾਪੇਮਾਰੀ, ਬਰਾਤੀ ਬਣ ਕੇ ਆਈ ਸੀ ਟੀਮ