Barnala News : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਥਾਣੇ ਦਾ ਘਿਰਾਓ ਕੀਤਾ ਹੈ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਥਾਣੇ ਅੱਗੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਧਰਨਾਕਾਰੀਆਂ ਨੇ ਕਿਹਾ ਕਿ ਪਿੰਡ ਮਹਿਤਾ ਦੇ ਜਥੇਬੰਦੀ ਆਗੂ ਦਰਸ਼ਨ ਸਿੰਘ ਨਾਲ ਹੋਈ ਧੱਕੇਸ਼ਾਹੀ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨ ਦੇ ਘਰ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਨਾ ਹੋਣ 'ਤੇ ਪੁਲਿਸ 'ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਹਨ। ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। 

 



ਇਸ ਸਬੰਧੀ ਧਰਨਾਕਾਰੀਆਂ ਨੇ ਦੱਸਿਆ ਕਿ ਪਿੰਡ ਮਹਿਤਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਦੇ ਘਰ ਕੁਝ ਗੁੰਡਿਆਂ ਨੇ ਹਮਲਾ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਪੁਲੀਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। 


ਉਨ੍ਹਾਂ ਕਿਹਾ ਕਿ ਇਸ ਸਬੰਧੀ ਮੈਂ ਕਈ ਵਾਰ ਪੁਲਿਸ ਅਧਿਕਾਰੀਆਂ ਨੂੰ ਮਿਲ ਚੁੱਕਾ ਹਾਂ ਪਰ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਪੁਲੀਸ ’ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੁਲੀਸ ਹਮਲਾਵਰਾਂ ਤੋਂ ਪੈਸੇ ਲੈ ਕੇ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਨਸਾਫ਼ ਨਾ ਦੇਣ ਦੇ ਰੋਸ ਵਜੋਂ ਅੱਜ ਜਥੇਬੰਦੀ ਨੂੰ ਤਪਾ ਥਾਣੇ ਅੱਗੇ ਧਰਨਾ ਦੇਣਾ ਪਿਆ ਹੈ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।