ਪੜਚੋਲ ਕਰੋ

Farmers Protest: ਕਿਸਾਨਾਂ ਦਾ ਚੰਡੀਗੜ੍ਹ ਵੱਲ ਧਾਵਾ! ਸ਼ਹਿਰ ਨੂੰ ਚੁਫੇਰਿਓਂ ਘੇਰਨਗੇ ਕਿਸਾਨ

Sangrur News: ਕਿਸਾਨ 26 ਨਵੰਬਰ ਤੋਂ ਚੰਡੀਗੜ੍ਹ ਵੱਲ ਧਾਵਾ ਬੋਲ ਰਹੇ ਹਨ। ਇਸ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਰਾਸ਼ਨ-ਪਾਣੀ ਇਕੱਠਾ ਕਰ ਰਹੇ ਹਨ। ਇਸ ਦੇ ਨਾਲ ਹੀ ਟਰਾਲੀਆਂ ਨੂੰ ਤਿਆਰ ਕਰ ਰਹੇ ਹਨ।

Sangrur News: ਕਿਸਾਨ 26 ਨਵੰਬਰ ਤੋਂ ਚੰਡੀਗੜ੍ਹ ਵੱਲ ਧਾਵਾ ਬੋਲ ਰਹੇ ਹਨ। ਇਸ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਰਾਸ਼ਨ-ਪਾਣੀ ਇਕੱਠਾ ਕਰ ਰਹੇ ਹਨ। ਇਸ ਦੇ ਨਾਲ ਹੀ ਟਰਾਲੀਆਂ ਨੂੰ ਤਿਆਰ ਕਰ ਰਹੇ ਹਨ। ਕਿਸਾਨਾਂ ਨੇ ਦਿੱਲੀ ਵਾਂਗ ਹੀ ਚੰਡੀਗੜ੍ਹ ਨੂੰ ਚੁਫੇਰਿਓਂ ਘੇਰਨ ਦੀ ਰਣਨੀਤੀ ਬਣਾਈ ਹੈ। ਇਸ ਨਾਲ ਚੰਡੀਗੜ੍ਹ ਪ੍ਰਸਾਸ਼ਨ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ।

ਉਧਰ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਸਰਕਾਰ ਵਿਰੁੱਧ ਦੇਸ਼ ਭਰ ਦੀਆਂ ਸੂਬਾਈ ਰਾਜਧਾਨੀਆਂ ਵਿੱਚ 26 ਨਵੰਬਰ ਤੋਂ ਲਾਏ ਜਾ ਰਹੇ ਤਿੰਨ ਰੋਜ਼ਾ ਮੋਰਚੇ ਦੀ ਕਾਮਯਾਬੀ ਲਈ ਚੰਡੀਗੜ੍ਹ ਦੀ ਘੇਰਾਬੰਦੀ ਵਾਸਤੇ ਤਿਆਰੀ ਵਿੱਢ ਲਈ ਹੈ। ਕਿਸਾਨ ਯੂਨੀਅਨ ਮੁਤਾਬਕ ਲੋਕਾਂ ਵਿੱਚ ਚੰਡੀਗੜ੍ਹ ਮੋਰਚੇ ਲਈ ਦਿੱਲੀ ਮੋਰਚੇ ਵਾਂਗ ਹੀ ਉਤਸ਼ਾਹ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਝੰਡੇ ਹੇਠ ਵੱਡੀ ਗਿਣਤੀ ਵਿੱਚ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਦੇ ਕਾਫ਼ਲੇ ਮੋਰਚੇ ਵਿੱਚ ਪੁੱਜਣਗੇ। ਜਥੇਬੰਦਕ ਕਿਸਾਨ ਆਗੂਆਂ ਵੱਲੋਂ ਮੋਰਚੇ ਲਈ ਪਿੰਡ-ਪਿੰਡ ਮੀਟਿੰਗਾਂ, ਰੈਲੀਆਂ, ਝੰਡਾ-ਮਾਰਚ, ਨੁੱਕੜ ਨਾਟਕਾਂ ਆਦਿ ਰਾਹੀਂ ਲਾਮਬੰਦੀ ਕੀਤੀ ਜਾ ਰਹੀ ਹੈ ਤੇ ਤਿੰਨ ਦਿਨਾਂ ਮੋਰਚੇ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਲੰਘੇ ਦਿਨ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ 26 ਨਵੰਬਰ ਨੂੰ ਸਵੇਰੇ 11 ਵਜੇ ਟ੍ਰਿਬਿਊਨ ਚੌਕ, ਚੰਡੀਗੜ੍ਹ ਨੇੜੇ ਪੂਰੇ ਕਾਫ਼ਲੇ ਇਕੱਠੇ ਕਰਨ ਦੀ ਵਿਉਂਤ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀਆਂ ਮੰਗਾਂ ਵਿੱਚ ਸਾਰੀਆਂ ਫ਼ਸਲਾਂ ਲਈ ਐਮਐਸਪੀ ਦੀ ਕਾਨੂੰਨੀ ਗਰੰਟੀ ਤੇ ਲਖੀਮਪੁਰ ਖੀਰੀ ਸਮੇਤ ਦਿੱਲੀ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਤੇ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਇਸ ਮੋਰਚੇ ਵਿੱਚ ਵੀ ਦਿੱਲੀ ਮੋਰਚੇ ਵਾਂਗ ਸ਼ਮੂਲੀਅਤ ਲਈ ਪੂਰਾ ਤਾਣ ਲਾਉਣ ਦਾ ਸੱਦਾ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget