Sangrur News : ਕਿਸਾਨਾਂ ਨੂੰ ਮੰਡੀਆਂ ’ਚ ਕਣਕ ਦੀ ਫ਼ਸਲ ਵੇਚਣ ਮੌਕੇ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
Sangrur News : ਹਾੜ੍ਹੀ ਦੀ ਫ਼ਸਲ ਲਈ ਸੁਚੱਜੇ ਖਰੀਦ ਪ੍ਰਬੰਧਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ’ਚ ਵੀ ਕਣਕ ਦੀ ਸਰਕਾਰੀ ਖਰੀਦ ਲਈ
Sangrur News : ਹਾੜ੍ਹੀ ਦੀ ਫ਼ਸਲ ਲਈ ਸੁਚੱਜੇ ਖਰੀਦ ਪ੍ਰਬੰਧਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ’ਚ ਵੀ ਕਣਕ ਦੀ ਸਰਕਾਰੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹੇ ’ਚ 166 ਮੰਡੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ’ਚ ਕਣਕ ਦੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮਿਤੀ 12 ਅਪ੍ਰੈਲ ਤੱਕ ਕੁੱਲ 160 ਮੰਡੀਆਂ ’ਚ ਫ਼ਸਲ ਦੀ ਆਮਦ ਹੋ ਚੁੱਕੀ ਹੈ ਜਿੱਥੇ 79,673 ਮੀਟ੍ਰਿਕ ਟਨ ਕਣਕ ’ਚੋਂ 64,066 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੁੱਲ ਖਰੀਦੀ ਗਈ ਕਣਕ ਦੀ ਫ਼ਸਲ ’ਚੋਂ 58,683 ਮੀਟ੍ਰਿਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਹਨ ਜਦਕਿ 5,383 ਮੀਟ੍ਰਿਕ ਟਨ ਪ੍ਰਾਇਵੇਟ ਵਪਾਰੀਆਂ ਵੱਲੋਂ ਖਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਜਾ ਚੁੱਕੀ ਫ਼ਸਲ ’ਚੋਂ 10,829 ਮੀਟ੍ਰਿਕ ਟਨ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।