Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਮਰਨ ਵਰਤ ਸ਼ੁਰੂ, ਵਿਧਾਇਕ ਦਾ ਇਲਜ਼ਾਮ-ਸਰਕਾਰ ਨੇ ਗੱਲ ਸੁਣਨ ਤੋਂ ਵੀ ਕੀਤਾ ਇਨਕਾਰ, ਜਾਣੋ ਮਾਮਲਾ
ਪਰਗਟ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਨਾਲ ਦੋ ਸਾਲ ਪਹਿਲਾਂ ਦੀਵਾਲੀ ਗਿਫ਼ਟ ਦੇ ਨਾਮ ’ਤੇ ਵਿਸ਼ਵਾਸ਼ਘਾਤ ਕੀਤਾ ਗਿਆ ਸੀ ਅਤੇ ਹੁਣ ਓਹਨਾਂ ਦੀ ਗੱਲ ਸੁਣਨ ਤੋਂ ਵੀ ਇਨਕਾਰ ਕੀਤਾ ਜਾ ਰਿਹਾ
Punjab News: ਵੱਡੇ -ਵੱਡੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸ ਮੌਕੇ ਸਰਕਾਰ ਖ਼ਿਲਾਫ਼ ਵਾਅਦਾਖ਼ਿਲਾਫੀ ਦੇ ਇਲਜ਼ਾਮ ਲੱਗ ਰਹੇ ਹਨ। ਹਾਲਾਂਕਿ ਸਰਕਾਰ ਵੱਡੇ ਪੱਧਰ ਉੱਤੇ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਮੁਖ਼ਾਲਿਫ ਧਿਰ ਲਗਾਤਰ ਇਸ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀ ਹੈ।
ਪਿਛਲੇ ਸਮੇਂ ਤੋਂ ਪੰਜਾਬ ਵਿੱਚ 1158 ਪ੍ਰੋਫੈਸਰ ਭਰਤੀਆਂ ਦਾ ਮਾਮਲਾ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸ ਮੁੱਦੇ ਨੂੰ ਹਲਕਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਲਗਾਤਾਰ ਚੁੱਕ ਰਹੇ ਹਨ। ਇਸ ਮੌਕੇ ਉਨ੍ਹਾਂ ਇੱਕ ਵਾਰ ਮੁੜ ਤੋਂ ਸਰਕਾਰ ਤੋਂ ਇਨ੍ਹਾਂ ਧਰਨਾਕਾਰੀਆਂ ਲਈ ਇਨਸਾਫ਼ ਦੀ ਮੰਗ ਕੀਤੀ ਹੈ।
ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਿੱਖਿਆ ਕ੍ਰਾਂਤੀ ਦੇ ਖੋਖਲੇ ਦਾਅਵਿਆਂ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਦੀ ਸਰਕਾਰ ਹੁਣ ਆਪਣੇ ਹੀ ਰਾਜ ਵਿੱਚ ਅਧਿਆਪਕਾਂ ਅਤੇ ਪ੍ਰੋਫੈਸਰਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ। 1158 ਪ੍ਰੋਫੈਸਰ ਭਰਤੀਆਂ ਵਿੱਚੋਂ 411 ਅਜੇ ਵੀ ਨਿਯੁਕਤੀ ਪੱਤਰਾਂ ਦੀ ਉਡੀਕ ਵਿੱਚ ਹਨ।
.@BhagwantMann's government, which came to power with hollow promises of an education revolution, is now unwilling to listen to the voices of teachers and professors in its own state.
— Pargat Singh (@PargatSOfficial) December 26, 2024
Out of 1158 professor recruitments, 411 are still waiting for appointment letters.
Computer… pic.twitter.com/J8zDGJynkC
ਪਰਗਟ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਨਾਲ ਦੋ ਸਾਲ ਪਹਿਲਾਂ ਦੀਵਾਲੀ ਗਿਫ਼ਟ ਦੇ ਨਾਮ ’ਤੇ ਵਿਸ਼ਵਾਸ਼ਘਾਤ ਕੀਤਾ ਗਿਆ ਸੀ ਅਤੇ ਹੁਣ ਓਹਨਾਂ ਦੀ ਗੱਲ ਸੁਣਨ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।