Sangrur news: ਸੁਨਾਮ ਦੇ ਮਹਿਲਾ ਚੌਕ ਵਿੱਚ ਸਥਿਤ ਸਰਕਾਰੀ ਸਕੂਲ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ਾਂ ਕਰ ਰਹੀ ਹੈ। ਇਸ ਲਈ ਵੱਡੇ ਅਦਾਰਿਆਂ ਤੋਂ ਸੀਆਰਐੱਸ ਫੰਡ ਦਾ ਸਹਿਯੋਗ ਲਿਆ ਜਾ ਰਿਹਾ ਹੈ।
ਉੱਥੇ ਹੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਗੰਨੇ ਦੇ ਭਾਅ ਮਿਲਣ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਗੰਨੇ ਦੀ ਫਸਲ ਦਾ ਸਭ ਤੋਂ ਵੱਧ ਭਾਅ ਕਿਸਾਨਾਂ ਨੂੰ ਮਿਲੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਰਾਜਪਾਲ ਨੂੰ 5 ਪੈਂਡਿੰਗ ਬਿੱਲਾਂ 'ਤੇ ਦਸਤਖਤ ਕਰਨੇ ਚਾਹੀਦੇ ਹਨ।
ਇਸ ਦੇ ਨਾਲ ਹੀ ਕੰਪਿਊਟਰ ਲੈਬ 'ਚ ਅਤਿ-ਆਧੁਨਿਕ ਕੰਪਿਊਟਰ ਆਉਣ 'ਤੇ ਅਧਿਆਪਕ ਅਤੇ ਵਿਦਿਆਰਥੀ ਖੁਸ਼ ਨਜ਼ਰ ਆਏ, ਉਥੇ ਹੀ ਬੈਂਕ ਅਧਿਕਾਰੀਆਂ ਨੇ ਆਪਣੀਆਂ ਸਮਾਜ ਸੇਵੀ ਸੇਵਾਵਾਂ ਬਾਰੇ ਦੱਸਿਆ।
ਇਹ ਵੀ ਪੜ੍ਹੋ: Punjab News: ਫਿਰੋਜ਼ਪੁਰ 'ਚ PM ਮੋਦੀ ਦੀ ਸੁਰੱਖਿਆ 'ਚ ਚੂਕ ਦਾ ਮਾਮਲਾ, SP ਗੁਰਵਿੰਦਰ ਸਿੰਘ ਨੂੰ ਕੀਤਾ ਮੁਅੱਤਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਹੁਣ ਪੰਜਾਬ 'ਚ ਵੀ ਸ਼ੁਰੂ ਹੋਣ ਜਾ ਰਹੀ ਹੈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ', CM ਮਾਨ ਤੇ ਕੇਜਰੀਵਾਲ ਦਿਖਾਉਣਗੇ ਹਰੀ ਝੰਡੀ