(Source: ECI/ABP News)
Sangrur News: ਸੀਐਮ ਭਗਵੰਤ ਮਾਨ ਵੱਲੋਂ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਵਿੱਤੀ ਸਹਾਇਤਾ
Sangrur News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਹੌਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ।
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਹੌਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ।
ਹਾਸਲ ਜਾਣਕਾਰੀ ਮੁਤਾਬਕ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸ਼ਹੀਦ ਹੌਲਦਾਰ ਜਸਪਾਲ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ।
आज CM @BhagwantMann ने संगरूर जिले के दिडबा के भगरौल गांव में शहीद जसपाल सिंह के घर पहुंच कर परिवारजनों से मुलाकात की और ₹1 करोड़ का शहीद सम्मान राशि का चेक दिया।
— AAP Punjab (@AAPPunjab) January 11, 2024
पंजाब के शहीदों का सम्मान और उनके परिवारों को मज़बूत बनाना AAP सरकार की सबसे बड़ी प्राथमिकता है ✅ pic.twitter.com/ypsqGh8Dqn
ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਨੂੰ ਸਨਮਾਨਿਤ ਕਰਨ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਾਦਤ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਦੀ ਨਹੀਂ, ਸਗੋਂ ਸਮੁੱਚੇ ਭਾਈਚਾਰੇ ਦੀ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹੌਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਲਗਨ ਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)