Sangrur News: ਸੰਗਰੂਰ ਦੇ ਨੇੜੇ ਪੈਂਦੇ ਪਿੰਡ ਕਲੌਦੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਆਂਡਿਆਂ ਨੂੰ ਪੈਕ ਕਰਨ ਵਾਲੀ ਟ੍ਰੇ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਦੀ ਵਰਤੋਂ ਕੀਤੀ ਗਈ। ਫਾਇਰ ਬ੍ਰਿਗੇਡ ਵੱਲੋਂ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
Sangrur News: ਅੰਡਿਆਂ ਨੂੰ ਪੈਕ ਕਰਨ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਾਫੀ ਨੁਕਸਾਨ ਹੋਣ ਦਾ ਖਦਸ਼ਾ
ABP Sanjha | Jasveer | 07 May 2024 06:21 AM (IST)
Sangrur News: ਸੰਗਰੂਰ ਦੇ ਨੇੜੇ ਪੈਂਦੇ ਪਿੰਡ ਕਲੌਦੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।
fire