Barnala News : ਬਰਨਾਲਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਲੁੱਟਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਪੁਲਿਸ ਨੇ ਕਾਬੂ ਕੀਤੇ ਹਨ, ਜਿਹਨਾਂ ਤੋਂ ਪੁਲਿਸ ਨੇ ਇੱਕ 12 ਬੋਰ ਦੇਸੀ ਪਿਸਤੌਲ, ਪੰਜ 12 ਬੋਰ ਜਿੰਦਾ ਕਾਰਤੂਸ, ਇੱਕ ਬੇਸਬਾਲ, ਇੱਕ ਚੋਰੀ ਦੀ ਹਾਂਡਾ ਸਿਟੀ ਕਾਰ ਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਕਾਰ ਇਹਨਾਂ ਵੱਲੋਂ ਪਟਿਆਲਾ ਤੋਂ ਚੋਰੀ ਕੀਤੀ ਗਈ ਸੀ। ਮੁਲਜ਼ਮ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦਾ ਕੰਮ ਕਰਦੇ ਹਨ। ਪੁਲਿਸ ਨੇ ਪੰਜੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਸੰਦੀਪ ਕੁਮਾਰ ਮਲਿਕ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਡੀ ਗਈ ਮੁਹਿੰਮ ਨੂੰ ਇੱਕ ਵੱਡੀ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸਡੀ.ਡੀ ਰਮਨੀਸ਼ ਚੌਧਰੀ ਦੀ ਯੋਗ ਅਗਵਾਈ ਹੇਠ ਸੀਆਈਏ ਸਟਾਫ਼ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇੰਦਰਜੀਤ ਸਿੰਘ ਉਰਫ਼ ਬਿੰਦੀ ਪੁੱਤਰ ਪਰਗਟ ਸਿੰਘ, ਕੁਲਵਿੰਦਰ ਸਿੰਘ ਉਰਫ ਬੱਬੂ ਪੁੱਤਰ ਗੁਲਜਾਰ ਸਿੰਘ, ਗੁਰਵਿੰਦਰ ਸਿੰਘ ਉਰਫ ਠੇਲਾ ਪੁੱਤਰ ਭੋਲਾ ਸਿੰਘ, ਰਵੀ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਅਤੇ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਭੋਲਾ ਸਿੰਘ ਵਾਸੀ ਕ੍ਰਿਪਾਲ ਸਿੰਘ ਵਾਲਾ ਜ਼ਿਲ੍ਹਾ ਬਰਨਾਲਾ ਨੇ ਮਿਲਕੇ ਇਕ ਗੈਂਗ ਬਣਾਇਆ ਹੋਇਆ ਹੈ। 

 

ਜਿੰਨ੍ਹਾਂ ਪਾਸ ਨਜ਼ਾਇਜ਼ ਅਸਲਾ , ਮਾਰੂ ਹਥਿਆਰ ਅਤੇ ਚੋਰੀ ਕੀਤੇ ਵਹੀਕਲ ਹਨ, ਜੋ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਸੇ ਤਹਿਤ ਇਹ ਆਪਣੀ ਕਾਰ ਅਤੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਕਿਸੇ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ। ਇਹਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਦੇਸੀ ਪਿਸਤੌਲ 12 ਬੋਰ, ਪੰਜ ਕਾਰਤੂਸ ਜਿੰਦਾ 12 ਬੋਰ, ਇੱਕ ਬੇਸਬਾਲ, ਇੱਕ ਕਾਰ ਹਾਂਡਾ ਸਿਟੀ, 03 ਮੋਟਰਸਾਈਕਲ ਬਰਾਮਦ ਕੀਤੇ ਹਨ। 

 

ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆ ਨੇ ਮੰਨਿਆ ਕਿ ਇਹ ਕਾਰ ਉਹਨਾਂ ਨੇ ਪਟਿਆਲਾ ਤੋਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਚੋਰੀ ਕੀਤੀ ਸੀ। ਜਿਸਦੇ ਸਬੰਧ ਵਿੱਚ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਪਟਿਆਲਾ ਵਿਖੇ ਮਾਮਲਾ ਦਰਜ ਰਜਿਸਟਰ ਹੋਇਆ ਹੈ। ਉਹਨਾਂ ਦੱਸਿਆ ਕਿ ਮਾਣਯੋਗ ਅਦਾਲਤ ਪਾਸੋਂ ਦੋਸ਼ੀਆਂ ਦਾ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਮੁਕੱਦਮਾ ਦੀ ਤਫ਼ਤਸ਼ੀ ਜਾਰੀ ਹੈ।