Sangrur News: ਪੰਜਾਬ 'ਚ ਸ਼ਰੇਆਮ ਗੋਲੀਬਾਰੀ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਅਜਿਹਾ ਹੀ ਇੱਕ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ਨੇ ਇੱਕ ਇਕੱਠ 'ਚ ਸ਼ਾਮਲ ਹੋਣ ਆਏ ਕਾਂਗਰਸੀ ਆਗੂਆਂ 'ਤੇ ਗੋਲੀ ਚਲਾਉਣ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਹਮਲੇ ਵਿੱਚ ਜ਼ਖ਼ਮੀ ਮੇਵਾ ਸਿੰਘ ਘੋੜਿਆਂ ਦਾ ਕਾਰੋਬਾਰ ਕਰਦਾ ਹੈ ਜਿਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਆ ਗਿਆ ਹੈ।
ਪਿੰਡ ਢਿੱਲਵਾਂ ਦੇ ਮੇਵਾ ਸਿੰਘ ਘੋੜਿਆਂਵਾਲਾ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦਾ ਪਿੰਡ ਦੇ ਹੀ ਸਰਪੰਚ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਉਸ ਨੂੰ 1,00,000 ਰੁਪਏ ਉਧਾਰ ਦਿੱਤੇ ਸੀ ਜਿਸ ਨੂੰ ਉਹ ਵਾਪਸ ਮੋੜਣ ਤੋਂ ਇਨਕਾਰ ਕਰ ਰਿਹਾ ਸੀ। ਅੱਜ ਜਦੋਂ ਮੈਂ ਆਪਣੇ ਦੋਸਤਾਂ ਨਾਲ ਪਿੰਡ 'ਚ ਭੋਗ ਪ੍ਰੋਗਰਾਮ 'ਚ ਗਿਆ ਤਾਂ ਸਰਪੰਚ ਜੋਗਿੰਦਰ ਸਿੰਘ ਨੇ ਆ ਕੇ ਉਸ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ ਤੇ ਉੱਥੋਂ ਫ਼ਰਾਰ ਹੋ ਗਿਆ। ਇਸ ਮੌਕੇ ਪੀੜਤ ਨੇ ਸਾਬਕਾ ਸਰਪੰਚ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮੌਕੇ ਜ਼ਖਮੀ ਮੇਵਾ ਸਿੰਘ ਦੇ ਦੋਸਤਾਂ ਨੇ ਦੱਸਿਆ ਕਿ ਸਰਪੰਚ ਨੇ ਉਨ੍ਹਾਂ ਦੇ ਸਾਹਮਣੇ ਗੋਲੀ ਚਲਾਈ ਸੀ ਜਿਸ ਵਿੱਚ ਮੇਵਾ ਸਿੰਘ ਜ਼ਖ਼ਮੀ ਹੋ ਗਿਆ। ਅਤੇ ਉਸ ਤੋਂ ਬਾਅਦ ਉਸ ਨੇ ਸਾਡੇ 'ਤੇ ਵੀ ਗੋਲੀਆਂ ਚਲਾਈਆਂ, ਅਸੀਂ ਭੱਜ ਕੇ ਆਪਣੀ ਜਾਨ ਬਚਾਈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਗੋਲੀ ਚੱਲ ਰਹੀ ਹੈ, ਜਿਸ ਦੌਰਾਨ ਇਕ ਵਿਅਕਤੀ ਦੀ ਲੱਤ 'ਚ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ | ਜ਼ਖਮੀ ਹੁਣ ਠੀਕ ਹੈ, ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਸਖਤ ਕਾਰਵਾਈ ਕੀਤੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਜਾਵੇਗੀ।