(Source: ECI | ABP NEWS)
ਬਰਨਾਲਾ ਦੀ ਕੈਮੀਕਲ ਫੈਕਟਰੀ 'ਚੋਂ ਗੈਸ ਹੋਈ ਲੀਕ, ਇਲਾਕੇ 'ਚ ਫੈਲੀ ਦਹਿਸ਼ਤ, 1 ਦੀ ਮੌਤ, ਕਈ ਹੋਏ ਬਿਮਾਰ, ਲੁਧਿਆਣਾ ਕੀਤੇ ਰੈਫਰ
ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:30 ਵਜੇ ਫਤਿਹਗੜ੍ਹ ਛੰਨਾ ਸਥਿਤ ਆਈਓਐਲ ਯੂਨਿਟ ਵਿੱਚ ਗੈਸ ਲੀਕ ਹੋਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਚਾਰ ਦੀ ਹਾਲਤ ਗੰਭੀਰ ਹੈ।

Punjab News: ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਗੈਸ ਲੀਕ ਹੋਣ ਦੀ ਘਟਨਾ ਵਿੱਚ ਹਰਿਆਣਾ ਦੇ ਰਹਿਣ ਵਾਲੇ ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ। ਜਦੋਂ ਕਿ 4 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਹਾਲਾਂਕਿ, ਮਿੱਲ ਮਾਲਕ ਨੇ ਘਟਨਾ ਨੂੰ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਇਸ ਕਾਰਨ 10 ਘੰਟੇ ਬਾਅਦ ਵੀ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਹੀਂ ਲਿਜਾਇਆ ਗਿਆ। ਮ੍ਰਿਤਕ ਦੀ ਲਾਸ਼ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੱਖੀ ਗਈ ਹੈ। ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।
ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:30 ਵਜੇ ਫਤਿਹਗੜ੍ਹ ਛੰਨਾ ਸਥਿਤ ਆਈਓਐਲ ਯੂਨਿਟ ਵਿੱਚ ਗੈਸ ਲੀਕ ਹੋਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਚਾਰ ਦੀ ਹਾਲਤ ਗੰਭੀਰ ਹੈ।
ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਰਹਿਣ ਵਾਲੇ ਅਨਮੋਲ ਚੰਪਾ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਹਿਸਾਰ ਦੇ ਰਹਿਣ ਵਾਲੇ ਵਿਕਾਸ ਸ਼ਰਮਾ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਯੁਗਮ ਖੰਨਾ ਤੇ ਲਵਪ੍ਰੀਤ ਸਿੰਘ ਨੂੰ ਸੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਧਨੌਲਾ ਥਾਣੇ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਫੈਕਟਰੀ ਡਾਇਰੈਕਟਰ ਅਤੇ ਫੈਕਟਰੀ ਅਧਿਕਾਰੀ ਵੀ ਉੱਥੇ ਪਹੁੰਚ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ




















