CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ ਦਾ ਤੋਹਫ਼ਾ ਦਿੱਤਾ ਹੈ। ਧੂਰੀ ਦੇ ਪਿੰਡ ਘਨੌਰੀ ਕਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਨਵੀਂ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਦੌਰਾਨ ਉਹ ਸਕੂਲੀ ਵਿਦਿਆਰਥੀਆਂ ਸਮੇਤ ਹੋਰ ਲੋਕਾਂ ਨੂੰ ਵੀ ਮਿਲੇ। ਸੰਗਰੂਰ ਵਿੱਚ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣੀਆਂ ਹਨ।


ਦੱਸ ਦਈਏ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ 28 ਲਾਇਬ੍ਰੇਰੀਆਂ 8.4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਪਿੰਡਾਂ ਵਿੱਚ ਲਾਇਬ੍ਰੇਰੀਆਂ ਸ਼ੁਰੂ ਕਰਨ ਦਾ ਇਹ ਪਹਿਲਾ ਪੜਾਅ ਹੈ, ਜਦਕਿ ਪੰਜਾਬ ਸਰਕਾਰ ਵੱਖ-ਵੱਖ ਪੜਾਵਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਬ੍ਰੇਰੀ ਦੇ ਉਦਘਾਟਨ ਮੌਕੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਪੜ੍ਹਾਈ ਦੇ ਸਮੇਂ ਤੇ ਲਾਇਬ੍ਰੇਰੀ ਦੇ ਲਾਭਾਂ ਬਾਰੇ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਟੀਮ ਵਰਕ ਵਜੋਂ ਡਿਜ਼ਾਈਨ ਤੇ ਹੋਰ ਕੰਮਾਂ ਨੂੰ ਪੂਰਾ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।



ਪਿੰਡ ਦੇ ਕੁਝ ਲੋਕ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ, ਜਿਨ੍ਹਾਂ ਨੇ ਉਨ੍ਹਾਂ ਨਾਲ ਆਪਣੀਆਂ ਲੋੜਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਲਾਇਬ੍ਰੇਰੀ ਦੀ ਸਾਂਭ-ਸੰਭਾਲ ਤੇ ਹੋਰ ਕੰਮਾਂ ਵੱਲ ਧਿਆਨ ਦੇਣ ਤਾਂ ਜੋ ਭਵਿੱਖ ਵਿੱਚ ਬੱਚੇ ਵੱਡੇ ਅਫਸਰ ਬਣ ਕੇ ਪਿੰਡ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੇਵਾ ਕਰ ਸਕਣ।


ਇਹ ਵੀ ਪੜ੍ਹੋ: Viral Video: ਖਲੀ ਦੇ 'ਦਿ ਗ੍ਰੇਟ' ਕੁਕਿੰਗ ਵੀਡੀਓ ਨੇ ਯੂਜ਼ਰਸ ਨੂੰ ਕੀਤਾ ਹੈਰਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਮਜ਼ਾਕੀਆ ਵੀਡੀਓ


ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਤੇ ਲੜਕੀਆਂ ਦੇ ਹੁਨਰ ਨੂੰ ਰੋਜ਼ੀ-ਰੋਟੀ ਦੇ ਸਾਧਨ ਵਿੱਚ ਬਦਲਣ ਲਈ ਚਲਾਏ ਗਏ ਪਹਿਲਕਦਮੀ ਪ੍ਰੋਜੈਕਟ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤਹਿਤ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦੀਆਂ ਔਰਤਾਂ ਤੇ ਲੜਕੀਆਂ ਆਪਣੇ ਹੁਨਰ ਦੇ ਸਹਾਰੇ ਕੰਮ ਕਰ ਰਹੀਆਂ ਹਨ। ਇਸ ਤੋਂ ਉਹ ਹਰ ਮਹੀਨੇ 50 ਤੋਂ 70 ਹਜ਼ਾਰ ਰੁਪਏ ਕਮਾ ਰਹੀਆਂ ਹਨ। ਪ੍ਰੋਗਰਾਮ 'ਚ 'ਪਹਿਲ' 'ਤੇ ਆਧਾਰਤ ਵੀਡੀਓ ਵੀ ਦਿਖਾਈ ਗਈ।


ਇਹ ਵੀ ਪੜ੍ਹੋ: Viral Video: ਮਾਂ ਨਾਲ ਛੋਟੇ ਪਾਂਡਾ ਦੀ ਮਸਤੀ ਦੀ ਇਹ ਪਿਆਰੀ ਵੀਡੀਓ ਦੇਖ ਕੇ ਬਣ ਜਾਵੇਗਾ ਤੁਹਾਡਾ ਦਿਨ