Sangrur News: ਭਗਵੰਤ ਮਾਨ ਸਰਕਾਰ ਨਸ਼ੇ ਦੇ ਖਾਤਮੇ ਦੀ ਜਿੰਨੇ ਮਰਜ਼ੀ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਚਿੱਟੇ ਕਾਰਨ ਰੋਜ਼ਾਨਾ ਹੋ ਰਹੀਆਂ ਮੌਤਾਂ ਨੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਖਬਰ ਧਨੌਲਾ ਤੋਂ ਆਈ ਹੈ। ਇੱਥੇ ਨੌਜਵਾਨ ਕਬੱਡੀ ਖਿਡਾਰੀ ਚਿੱਟੇ ਦੀ ਭੇਟ ਚੜ੍ਹ ਗਿਆ ਹੈ। ਉਸ ਦੀ ਲਾਸ਼ ਬਰਨਾਲਾ ਨੇੜੇ ਪਿੰਡ ਸੰਘੇੜਾ ਦੇ ਸ਼ਮਸ਼ਾਨਘਾਟ ਵਿੱਚੋਂ ਮਿਲੀ ਹੈ। 



ਮ੍ਰਿਤਕ ਦੇ ਪਿਤਾ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋਣ ਕਾਰਨ ਉਹ ਧਨੌਲਾ ਦੇ ਬੱਸ ਅੱਡੇ ’ਤੇ ਸਵਾਰੀਆਂ ਨੂੰ ਬੱਸ ਚੜ੍ਹਨ ਲਈ ਹੋਕਾ ਦਿੰਦਾ ਹੈ। ਮਿਲੀ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ਼ ਹੈਪੀ ਕਬੱਡੀ ਦਾ ਵਧੀਆ ਖਿਡਾਰੀ ਸੀ ਤੇ ਸਾਲ 2016 ’ਚ ਪੰਜਾਬ ਪੁਲਿਸ ’ਚ ਭਰਤੀ ਹੋ ਗਿਆ ਸੀ। 


ਹਰਪ੍ਰੀਤ ਨਸ਼ੇ ਦੀ ਦਲਦਲ ’ਚ ਅਜਿਹਾ ਫਸਿਆ ਕਿ ਗੈਰਹਾਜ਼ਰ ਹੋਣ ਕਾਰਨ ਨੌਕਰੀ ਤੋਂ ਹੱਥ ਧੋ ਬੈਠਾ। ਮ੍ਰਿਤਕ ਦੇ ਪਰਿਵਾਰ ਨੇ ਹਰਪ੍ਰੀਤ ਦਾ ਨਸ਼ਾ ਛੁਡਾਉਣ ਲਈ ਤਿੰਨ ਵਾਰ ਨਸ਼ਾ ਛਡਾਊ ਕੇਂਦਰ ’ਚ ਵੀ ਦਾਖਲ ਕਰਵਾਇਆ­ ਪਰ ਉਹ ਨਸ਼ੇ ਦੀ ਦਲਦਲ ’ਚੋਂ ਨਹੀਂ ਨਿਕਲ ਸਕਿਆ। 


ਪੁਲਿਸ ਦੇ ਪੜਤਾਲੀਆ ਅਧਿਕਾਰੀ ਸੇਵਾ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ। ਧਨੌਲਾ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੀ ਮਾਲੀ ਹਾਲਤ ਨੂੰ ਦੇਖਦਿਆਂ ਆਰਥਿਕ ਮਦਦ ਕੀਤੀ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ