(Source: ECI/ABP News)
Sangrur News: ਸੀਐਮ ਭਗਵੰਤ ਮਾਨ ਦੇ ਜ਼ਿਲ੍ਹੇ ’ਚ 8,62,705 ਮੀਟਿਰਕ ਟਨ ਖਰੀਦੀ ਕਣਕ
Sangrur News: ਜ਼ਿਲ੍ਹਾ ਸੰਗਰੂਰ ’ਚ ਕਣਕ ਦੀ ਫ਼ਸਲ ਦੀ ਸਰਕਾਰੀ ਖਰੀਦ ਨਿਰਵਿਘਨ ਜਾਰੀ ਹੈ ਤੇ ਮਿਤੀ 2 ਮਈ ਤੱਕ ਜ਼ਿਲੇ ਦੀਆਂ ਮੰਡੀਆਂ ’ਚ 8,62,705 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜੋ ਸਾਰੀ ਦੀ ਸਾਰੀ ਹੀ ਖਰੀਦੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ
![Sangrur News: ਸੀਐਮ ਭਗਵੰਤ ਮਾਨ ਦੇ ਜ਼ਿਲ੍ਹੇ ’ਚ 8,62,705 ਮੀਟਿਰਕ ਟਨ ਖਰੀਦੀ ਕਣਕ Government procurement of wheat crop in district Sangrur till 2 May , 8,62,705 metric tons of wheat have arrived in the district markets Sangrur News: ਸੀਐਮ ਭਗਵੰਤ ਮਾਨ ਦੇ ਜ਼ਿਲ੍ਹੇ ’ਚ 8,62,705 ਮੀਟਿਰਕ ਟਨ ਖਰੀਦੀ ਕਣਕ](https://feeds.abplive.com/onecms/images/uploaded-images/2023/05/03/9ed974df4ea9347640ce88ae4d05c7831683106844293345_original.jpg?impolicy=abp_cdn&imwidth=1200&height=675)
Sangrur News: ਜ਼ਿਲ੍ਹਾ ਸੰਗਰੂਰ ’ਚ ਕਣਕ ਦੀ ਫ਼ਸਲ ਦੀ ਸਰਕਾਰੀ ਖਰੀਦ ਨਿਰਵਿਘਨ ਜਾਰੀ ਹੈ ਤੇ ਮਿਤੀ 2 ਮਈ ਤੱਕ ਜ਼ਿਲੇ ਦੀਆਂ ਮੰਡੀਆਂ ’ਚ 8,62,705 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜੋ ਸਾਰੀ ਦੀ ਸਾਰੀ ਹੀ ਖਰੀਦੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਕਣਕ ਦੀ ਖਰੀਦ ’ਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਫ਼ਸਲ ਦਾ ਦਾਣਾ-ਦਾਣਾ 24 ਘੰਟਿਆਂ ਦੇ ਅੰਦਰ-ਅੰਦਰ ਖਰੀਦਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ 'ਚ ਭਿਆਨਕ ਸੜਕ ਹਾਦਸਾ , ਪੰਜਾਬ ਪੁਲਿਸ ਦੇ 2 ਜਵਾਨਾਂ ਦੀ ਮੌਤ, ਫੌਜ ਦੇ 4 ਜਵਾਨ ਜ਼ਖਮੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਜ਼ਿਲੇ ’ਚ 2,99,453 ਮੀਟਿਰਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਸਭ ਤੋਂ ਮੋਹਰੀ ਚੱਲ ਰਹੀ ਹੈ ਅਤੇ ਕਿਸਾਨਾਂ ਦੇ ਖਾਤਿਆਂ ’ਚ ਪਨਗ੍ਰੇਨ ਵੱਲੋਂ 633.41 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 2,19,907 ਮੀਟਿਰਕ ਟਨ ਫ਼ਸਲ ਦੀ ਖਰੀਦ ਕਰਕੇ 454.23 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ’ਚ ਪਾ ਦਿੱਤੀ ਹੈ।
ਉਨਾਂ ਦੱਸਿਆ ਕਿ ਜ਼ਿਲੇ ’ਚ ਪਨਸਪ ਵੱਲੋਂ 1,59,435 ਮੀਟਿਰਕ ਟਨ ਦੀ ਖਰੀਦ ਕਰਕੇ 335.50 ਕਰੋੜ ਰੁਪਏ ਦੀ ਅਦਾਇਗੀ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 76,562 ਮੀਟਿਰਕ ਟਨ ਫ਼ਸਲ ਖਰੀਦ ਕੇ 161.67 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਸੰਗਰੂਰ ਜ਼ਿਲੇ ’ਚ ਪ੍ਰਾਈਵੇਟ ਵਪਾਰੀਆਂ ਵੱਲੋਂ 1,07,348 ਮੀਟਿਰਕ ਟਨ ਕਣਕ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੁਲਿਸ ਵੱਲੋਂ ਗ੍ਰਿਫ਼ਤਾਰ 7 'ਆਪ' ਆਗੂਆਂ 'ਚੋਂ ਦੋ ਕੋਰੋਨਾ ਪਾਜ਼ੇਟਿਵ, ਹੁਣ ਪੁਲਿਸ ਮੁਲਾਜ਼ਮਾਂ ਦੇ ਵੀ ਹੋਣਗੇ ਟੈਸਟ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)