ਪੜਚੋਲ ਕਰੋ

Sangrur News: ਪਿੰਡਾਂ ਦੇ ਬਹੁ ਪੱਖੀ ਵਿਕਾਸ ਲਈ ਵੰਡੀਆਂ 1.61 ਕਰੋੜ ਰੁਪਏ ਦੀਆਂ ਗ੍ਰਾਂਟਾ

ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਦਿਹਾਤੀ ਖੇਤਰਾਂ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾ ਰਿਹਾ ਹੈ

Punjab news: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ।
 
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਦਿਹਾਤੀ ਖੇਤਰਾਂ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉਹ ਖੁਦ ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਤੋਂ ਪੂਰੀ ਵਾਕਿਫ਼ ਹਨ ਅਤੇ ਤਰਜੀਹੀ ਆਧਾਰ ’ਤੇ ਸਭ ਲੋੜਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ।
 
ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 14 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਛੱਪੜਾਂ ਦੇ ਨਵੀਨੀਕਰਨ, ਪਖਾਨਿਆਂ ਦੇ ਨਿਰਮਾਣ ਸਮੇਤ ਹੋਰ ਬੁਨਿਆਦੀ ਕੰਮਾਂ ਲਈ 41 ਲੱਖ ਰੁਪਏ, 7 ਪਿੰਡਾਂ ਵਿੱਚ ਸੀਚੇਵਾਲ ਮਾਡਲ ਸਥਾਪਤ ਕਰਨ ਲਈ 65 ਲੱਖ ਰੁਪਏ, 4 ਪਿੰਡਾਂ ਵਿੱਚ ਯਾਦਗਾਰੀ ਗੇਟਾਂ ਦੇ ਨਿਰਮਾਣ ਲਈ 40 ਲੱਖ ਰੁਪਏ, 5 ਪਿੰਡਾਂ ਵਿੱਚ ਸੋਲਰ ਲਾਈਟਾਂ ਲਈ 8.75 ਲੱਖ ਰੁਪਏ ਸਮੇਤ ਠੋਸ ਵੇਸਟ ਮੈਨੇਜਮੈਂਟ ਪ੍ਰਬੰਧਨ ਤੇ ਇਕ ਪਿੰਡ ਵਿੱਚ ਕਬਰਸਤਾਨ ਲਈ ਗਰਾਂਟ ਦੇਣ ਸਮੇਤ ਕੁਲ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ। 
ਇਸ ਮੌਕੇ ਅਰੋੜਾ ਨੇ ਦੱਸਿਆ ਕਿ ਹਲਕੇ ਦੇ 7 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੇ ਨਿਰਮਾਣ ਲਈ 98 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਰਿਆਂ ਦਾ ਨਿਰਮਾਣ ਇਸੇ ਵਿੱਤੀ ਸਾਲ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਨਾਮ, ਲੌਂਗੋਵਾਲ, ਚੀਮਾ ਦੇ ਸਰਵਪੱਖੀ ਵਿਕਾਸ ਲਈ ਜ਼ਿਲ੍ਹੇ ਦੀ ਪ੍ਰਸ਼ਾਸਨ ਨੂੰ ਨਾਲ ਲੈ ਕੇ ਵੱਡੇ ਪ੍ਰੋਜੈਕਟਾਂ ਦੀ ਨਿਸ਼ਾਨਦੇਹੀ ਕੀਤੀ ਅਤੇ ਵਿਉਂਤਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜਲਦੀ ਹੀ ਸਾਰਥਕ ਨਤੀਜੇ ਸਭ ਦੇ ਸਾਹਮਣੇ ਹੋਣਗੇ। ਸ਼੍ਰੀ ਅਰੋੜਾ ਨੇ ਗਰਾਂਟਾਂ ਪ੍ਰਾਪਤ ਕਰਨ ਵਾਲੀਆਂ ਪੰਚਾਇਤਾਂ ਨੂੰ ਕਿਹਾ ਕਿ ਇਹ ਪੈਸਾ ਲੋਕਾਂ ਦਾ ਪੈਸਾ ਹੈ ਜਿਸ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 ਅਰੋੜਾ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਪਿਛਲੀਆਂ ਸਰਕਾਰਾਂ ਨੇ 70 ਵਰ੍ਹਿਆਂ ਵਿੱਚ ਵੀ ਸੂਬੇ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਦਕਿ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਸਰਗਰਮ ਹੈ। 
 
ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget