Gurmeet Khudiya; ਗੁਰਮੀਤ ਖੁੱਡੀਆਂ ਨੇ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ
Sangrur News : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ
Sangrur News : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ (sugarcane farmers) ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ (sugarcane farmers) ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।
ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।
ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ