ਗੁਰਮੀਤ ਸਿੰਘ ਮੀਤ ਹੇਅਰ ਨੇ ਘੱਗਰ ਦਰਿਆ ਕੋਲ ਪੁੱਜ ਕੇ ਸੁਰੱਖਿਆ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਹਾ- ਸਾਰੇ ਪਾਸਿਓਂ...
Sangrur news: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੂਨਕ ਵਿੱਚ ਸਥਿਤ ਘੱਗਰ ਨਦੀ ਕੋਲ ਪਹੁੰਚ ਕੇ ਸੁਰੱਖਿਆ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ।
Sangrur news: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੂਨਕ ਵਿੱਚ ਸਥਿਤ ਘੱਗਰ ਨਦੀ ਕੋਲ ਪਹੁੰਚ ਕੇ ਸੁਰੱਖਿਆ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਘੱਗਰ ਦਰਿਆ ਦੇ ਸਾਰੇ ਬਨ੍ਹਿਆਂ ਨੂੰ ਸਾਡੇ ਪਾਸਿਓਂ ਹਰ ਤਰ੍ਹਾਂ ਨਾਲ ਪੱਕਾ ਕੀਤਾ ਗਿਆ ਹੈ ਅਤੇ ਸਫਾਈ ਵੀ ਸਹੀ ਢੰਗ ਨਾਲ ਕੀਤੀ ਗਈ ਹੈ।
ਕੁਦਰਤ ਦਾ ਕਹਿਰ ਲਗਾਤਾਰ ਬਰਸਾਤ ਕਰ ਰਿਹਾ ਹੈ ਪਰ ਕਿਸੇ ਕਿਸਾਨ ਜਾਂ ਨੇੜਲੇ ਪਿੰਡ ਦਾ ਨੁਕਸਾਨ ਨਾ ਹੋਵੇ, ਜਿਸ ਕਰਕੇ ਪ੍ਰਸ਼ਾਸਨ ਵੱਲੋਂ ਸਾਰੇ ਠੋਸ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ 728.4 ਫੁੱਟ ਚੱਲ ਰਿਹਾ ਹੈ, ਜਦਕਿ ਖਤਰੇ ਦਾ ਪੱਧਰ 750 ਫੁੱਚ ਖਤਰੇ ਦਾ ਲੈਵਲ ਹੈ।
ਇਹ ਵੀ ਪੜ੍ਹੋ: Chandigarh News: ਯੂਥ ਅਕਾਲੀ ਦਲ ਮਜ਼ਬੂਤ ਕਰੇਗਾ ਪਾਰਟੀ ? ਪੰਜਾਬ ਭਰ ’ਚ ਸ਼ੁਰੂ ਹੋਣਗੇ ਨੌਜਵਾਨ ਮਿਲਣੀ ਪ੍ਰੋਗਰਾਮ
ਮਾਨਸੂਨ ਦੇ ਮੌਸਮ ਦੌਰਾਨ ਕਈ ਵਾਰ ਸੰਗਰੂਰ ਦੇ ਮੂਨਕ ਇਲਾਕੇ ਵਿੱਚ ਘੱਗਰ ਦਰਿਆ ਟੁੱਟ ਜਾਂਦਾ ਹੈ, ਜਿਸ ਨਾਲ ਆਸ-ਪਾਸ ਦੇ ਕਈ ਪਿੰਡ ਪਾਣੀ ਵਿੱਚ ਡੁੱਬ ਜਾਂਦੇ ਹਨ ਅਤੇ ਕਿਸਾਨਾਂ ਦੀਆਂ ਹਜ਼ਾਰਾਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ।
ਦੱਸ ਦਈਏ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਦੇ ਦੁਆਬਾ ਅਤੇ ਮਾਝਾ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਉਸ ਮੀਂਹ ਦਾ ਪਾਣੀ ਸੰਗਰੂਰ ਦੇ ਘੱਗਰ ਨਦੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਕਰਕੇ ਕਈ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Chandigarh News: ਸੁਖਨਾ ਝੀਲ 'ਚ ਪਾਣੀ ਦਾ ਪੱਧਰ ਵਧਿਆ, ਦੋ ਫਲੱਡ ਗੇਟ ਖੋਲ੍ਹੇ, ਪੰਚਕੂਲਾ ਤੇ ਮੋਹਾਲੀ 'ਚ ਅਲਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।