Sangrur News: ਬਰਨਾਲਾ ਦੇ ਪਿੰਡ ਬਖਤਗੜ੍ਹ ਵਿੱਚ ਵਿਆਹ ਤੋਂ ਇੱਕ ਦਿਨ ਪਹਿਲਾਂ ਨੌਜਵਾਨ ਦੀ ਮੌਤ ਹੋ ਗਈ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰਾਤ ਨੂੰ ਜਾਗੋ ਕੱਢਣੀ ਸੀ। ਰਿਸ਼ਤੇਦਾਰ ਘਰ ਵਿੱਚ ਜਸ਼ਨ ਮਨਾ ਰਹੇ ਸਨ। ਇਸ ਦੌਰਾਨ ਪਰਿਵਾਰ ਦੀ ਖੁਸ਼ੀ ਨੂੰ ਨਜ਼ਰ ਲੱਗ ਗਈ। ਲਾੜੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਪੂਰਨਦੀਪ ਸਿੰਘ (32) ਵਜੋਂ ਹੋਈ ਹੈ। ਪੂਰਨਦੀਪ ਕਿਸੇ ਕੰਮ ਲਈ ਆਪਣੇ ਪਿੰਡ ਤੋਂ ਪੱਖੋ ਕੈਚੀਆਂ ਵੱਲ ਜਾ ਰਿਹਾ ਸੀ। ਪਿੰਡ ਮੱਲੀਆਂ ਨੇੜੇ ਅਚਾਨਕ ਉਸ ਦੀ ਸਿਹਤ ਵਿਗੜ ਗਈ। ਪੂਰਨਦੀਪ ਦੀ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਤੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।
ਥਾਣਾ ਪੱਖੋਂ ਕਾਚੀਆਂ ਦੇ ਐਸਐਚਓ ਮੱਖਣ ਸ਼ਾਹ ਨੇ ਦੱਸਿਆ ਕਿ ਮ੍ਰਿਤਕ ਪੂਰਨਦੀਪ ਸਿੰਘ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਫਿਲਹਾਲ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪੂਰਨਦੀਪ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ: Jalandhar News: ਐਨ ਮੌਕੇ 'ਤੇ ਕੱਟੀ ਗਈ ਚੰਨੀ ਦੀ ਟਿਕਟ? ਕਾਂਗਰਸ ਨੇ ਕਿਉਂ ਬਣਾਇਆ ਕਰਮਜੀਤ ਕੌਰ ਨੂੰ ਉਮੀਦਵਾਰ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਤੇ 9 ਅਫਸਰਾਂ ਖਿਲਾਫ ਹੋ ਸਕਦਾ ਐਕਸ਼ਨ, ਸੀਐਮ ਭਗਵੰਤ ਕੋਲ ਪਹੁੰਚੀ ਫਾਈਲ