Sangrur News:  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਬਡਰੁੱਖਾਂ ਵਿਖੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। 


ਇਸ ਮੌਕੇ ਅਮਨ ਅਰੋੜਾ ਨੇ ਉਸਾਰੀ ਕਾਰਜਾਂ ਲਈ ਅਧਿਕਾਰਤ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੈਲਨੈਸ ਸੈਂਟਰ ਦੀ ਉਸਾਰੀ ਮੌਕੇ ਵਧੀਆ ਕੁਆਲਟੀ ਦੀ ਸਮੱਗਰੀ ਵਰਤੋਂ ਵਿੱਚ ਲਿਆਂਦੀ ਜਾਵੇ ਅਤੇ ਅਗਲੇ ਤਿੰਨ ਮਹੀਨਿਆਂ ਅੰਦਰ ਉਸਾਰੀ ਕਾਰਜ ਮੁਕੰਮਲ ਕੀਤੇ ਜਾਣ। 


ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਸਰਵੋਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਫਲਤਾ ਨਾਲ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਪਿੰਡਾਂ ਵਿੱਚ ਇਹ ਹੈਲਥ ਐਂਡ ਵੈਲਨੈਸ ਸੈਂਟਰ ਬਣਨ ਨਾਲ ਸਿਹਤ ਸੁਵਿਧਾਵਾਂ ਦਾ ਦਾਇਰਾ ਹੋਰ ਵੀ ਮਜ਼ਬੂਤ ਹੋ ਜਾਵੇਗਾ। 


ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਚੰਗੀ ਤੇ ਨਰੋਈ ਸਿਹਤ ਲਈ ਅਹਿਮ ਪਹਿਲਕਦਮੀਆਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਚ ਕਮਿਊਨਿਟੀ ਹੈਲਥ ਅਫਸਰ ਤਾਇਨਾਤ ਕੀਤੇ ਜਾਣਗੇ ਅਤੇ ਇਥੇ ਗਰਭਵਤੀ ਔਰਤਾਂ, ਨਵਜਾਤਾਂ, ਬੱਚਿਆਂ, ਬਜ਼ੁਰਗਾਂ ਦੀ ਸਿਹਤ ਜਾਂਚ ਅਤੇ ਇਲਾਜ, ਪਰਿਵਾਰ ਨਿਯੋਜਨ, ਸੰਚਾਰੀ ਤੇ ਗੈਰ ਸੰਚਾਰੀ ਰੋਗਾਂ, ਮੁਫ਼ਤ ਦਵਾਈਆਂ ਸਮੇਤ ਹੋਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। 


ਇਸ ਮੌਕੇ ਸਿਹਤ ਵਿਭਾਗ ਵੱਲੋਂ ਡਾ. ਇੰਦਰਜੀਤ ਸਿੰਗਲਾ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਐਸਡੀਓ ਪ੍ਰਭਜੋਤ ਕੌਰ,  ਕਾਲਾ ਬਡਰੁੱਖਾਂ, ਹਰਪਾਲ ਬਡਰੁੱਖਾਂ, ਜੱਸੀ ਬਡਰੁੱਖਾਂ, ਗੁਰਦੀਪ ਬਡਰੁੱਖਾਂ, ਬਲਦੇਵ ਬਡਰੁੱਖਾਂ, ਜਸਪਿੰਦਰ ਬਡਰੁੱਖਾਂ, ਸੰਦੀਪ ਬਡਰੁੱਖਾਂ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :