Operation blue star: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਕ ਵਾਰ ਮੁੜ ਸਿੱਖਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ।


ਇਸ ਮੌਕੇ ਜਥੇਦਾਰ ਨੇ 1984 ਵਿੱਚ ਭਾਰਤੀ ਹਕੂਮਤ ਤੇ ਫੌਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕੀਤੇ ਹਮਲੇ ਬਾਬਤ ਕਿਹਾ ਕਿ ਰਹਿੰਦੀ ਦੁਨੀਆ ਤੱਕ ਸਿੱਖ ਇਸ ਅਣਮਨੁੱਖੀ ਵਤੀਰੇ ਨੂੰ ਨਹੀਂ ਭੁੱਲਣਗੇ। ਇਸ ਮੌਕੇ ਜਥੇਦਾਰ ਨੇ ਪੰਥਕ ਆਗੂਆਂ ਤੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਫ਼ਲੇ ਬੰਨ੍ਹ ਕੇ ਪਿੰਡਾਂ ਵਿੱਚ ਜਾਈਏ ਤੇ ਪੰਥ ਨੂੰ ਇਕੱਠਾ ਕਰੀਏ। ਉਨ੍ਹਾਂ ਕਿਹਾ ਕਿ ਸਾਡੀ ਤਾਕਤ ਘਟੀ ਨਹੀਂ ਹੈ ਬਲਕਿ ਬਿਖਰੀ ਹੋਈ ਹੈ ਪਰ ਸਰਕਾਰ ਨਹੀਂ ਚਾਹੁੰਦੀ ਕਿ ਅਸੀ ਇਕੱਠੇ ਹੋਈਏ। 


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਜ਼ਖ਼ਮ ਸਰਕਾਰ ਨੇ ਦਿੱਤੇ ਹਨ ਉਹ ਕਦੇ ਨਹੀਂ ਭੁੱਲਣੇਗੇ ਇਹ ਜ਼ਖ਼ਮ ਬਹੁਤ ਗਹਿਰੇ ਹਨ ਤੇ ਕਦੇ ਵੀ ਇਹ ਜ਼ਖ਼ਮ ਨਹੀਂ ਭਰਨਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਕੋਲੋਂ ਕੋਈ ਉਮੀਦ ਰੱਖਣੀ ਚੰਗੀ ਨਹੀਂ, ਸਾਡੇ ਇਤਿਹਾਸ ‘ਚ ਅਨੇਕਾਂ ਅਜਿਹੀਆਂ ਉਦਾਹਰਣਾਂ ਮਿਲਦੀਆਂ ਹਨ ਜਿਸ 'ਚ ਗੁਰੂ ਸਾਹਿਬਾਨ ਨੇ ਕਿਹਾ ਹੈ ਕਿ ਹੁਕਮਰਾਨ ਤੇ ਯਕੀਨ ਕਰਨਾ ਮੂਰਖਤਾ ਹੈ। 


ਜਥੇਦਾਰ ਨੇ ਕਿਹਾ ਕਿ ਸਾਡੀ ਤਾਕਤ ਘੱਟ ਨਹੀਂ ਹੈ ਬਲਕਿ ਸਾਡੀ ਤਾਕਤ ਬਿਖਰੀ ਹੋਈ ਹੈ। ਅੱਜ ਸਾਰਾ ਪੰਥ ਇੱਥੇ ਇਕੱਠਾ ਹੈ ਮੈਂ ਝੋਲੀ ਅੱਡ ਕੇ ਤੁਹਾਨੂੰ ਕਹਿੰਦਾ ਹਾਂ ਕਿ ਆਪਾ ਇਕੱਠੇ ਹੋਈਏ ਕਿਉਂ ਸਾਨੂੰ ਸਰਕਾਰਾਂ ਨੇ ਇਨਸਾਫ਼ ਨਹੀਂ ਦੇਣਾ। ਜਥੇਦਾਰ ਨੇ ਕਿਹਾ ਕਿ ਜੇ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ, ਅਸੀਂ ਸਰਕਾਰ ਨੂੰ ਝੁਕਾ ਸਕਦੇ ਹਾਂ ਪਰ ਇਸ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।