Sangrur News: ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 20 ਤੋਂ ਵੱਧ ਮੌਤਾਂ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਆਇਆ ਹੈ। ਜੋਗਿੰਦਰ ਉਗਰਾਹਾਂ ਨੇ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਜੇ ਪੰਜਾਬ 'ਚ ਨਸ਼ੇ ਜਾਂ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਸਰਕਾਰ ਦਾ ਖੁਫੀਆ ਤੰਤਰ ਕੀ ਕਰ ਰਹੀ ਹੈ ਜਿਸ ਦੇ ਹੁੰਦੇ ਹੋਏ ਦੋ ਦਰਜਨ ਦੇ ਕਰੀਬ ਲੋਕ ਜ਼ਹਿਰੀਲੀ ਸ਼ਰਾਬ ਨਾਲ ਆਪਣੀ ਜਾਨ ਗੁਆ ​​ਚੁੱਕੇ ਹਨ?



ਦੱਸ ਦਈਏ ਕਿ ਹਾਲ ਹੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਸੀ ਕਿ ਇਹ ਜ਼ਹਿਰੀਲੀ ਸ਼ਰਾਬ ਪੰਜਾਬ ਸਰਕਾਰ ਦੇ ਠੇਕੇ ਤੋਂ ਨਹੀਂ ਖਰੀਦੀ ਗਈ ਸੀ। ਇਸ ਲਈ ਪੰਜਾਬ ਸਰਕਾਰ ਇਸ ਦੀ ਕੋਈ ਜ਼ਿੰਮੇਵਾਰ ਨਹੀਂ। ਮਰਨ ਵਾਲਿਆਂ ਨੇ ਇਹ ਸ਼ਰਾਬ ਕਿਤੋਂ ਬਾਹਰੋਂ ਖਰੀਦੀ ਸੀ। ਇਸ ਵਿੱਚ ਪੰਜਾਬ ਸਰਕਾਰ ਦੀ ਕੋਈ ਜ਼ਿੰਮੇਵਾਰ ਨਹੀਂ। 


ਇਸ ਬਾਰੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਅੰਦਰ ਜ਼ਹਿਰੀਲੀ ਸ਼ਰਾਬ ਆ ਰਹੀ ਹੈ ਤੇ ਵੇਚੀ ਜਾ ਰਹੀ ਹੈ ਜਾਂ ਬਣਾਈ ਜਾ ਰਹੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਚਿਹਰਿਆਂ ਨੂੰ ਨੰਗਾ ਕਰਕੇ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਤੇ ਪੀੜਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: