ਬਾਰਸ਼ ਦੇ ਮੱਦੇਨਜ਼ਰ ਮੰਡੀਆਂ 'ਚੋਂ ਖਰੀਦੀ ਕਣਕ ਦੀ ਚੁਕਾਈ 'ਚ ਤੇਜ਼ੀ ਲਿਆਉਣ ਦੇ ਹੁਕਮ
ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਤੇ ਵਿਸ਼ੇਸ਼ ਕਰਕੇ ਖਰੀਦੀ ਗਈ ਕਣਕ ਦੀ ਚੁਕਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ।
Sangrur News: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਤੇ ਵਿਸ਼ੇਸ਼ ਕਰਕੇ ਖਰੀਦੀ ਗਈ ਕਣਕ ਦੀ ਚੁਕਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਖਰੀਦ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੌਸਮ ਚਲਦਿਆਂ ਮੰਡੀਆਂ ਵਿੱਚ ਹਰ ਲੋੜੀਂਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ।
ਜੋਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਪਹੁੰਚੀ 4 ਲੱਖ 85 ਹਜ਼ਾਰ 713 ਮੀਟ੍ਰਿਕ ਟਨ ਕਣਕ ਵਿੱਚੋਂ 4 ਲੱਖ 82 ਹਜ਼ਾਰ 438 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 733.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਨਾਲੋਂ 18 ਅਪ੍ਰੈਲ ਨੂੰ ਲਿਫਟਿੰਗ ਵਿਚ ਤੇਜ਼ੀ ਆਈ ਅਤੇ ਏਜੰਸੀਆਂ ਤੇ ਵਪਾਰੀਆਂ ਵੱਲੋਂ 46 ਹਜ਼ਾਰ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉਤੇ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ, ਸੁਨਾਮ, ਦਿੜ੍ਹਬਾ, ਮੂਨਕ, ਲਹਿਰਾ, ਧੂਰੀ, ਭਵਾਨੀਗੜ੍ਹ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਮੰਡੀਆਂ ਵਿੱਚ ਆੜ੍ਹਤੀਆਂ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਮੀਂਹ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਣਕ ਦੇ ਬਚਾਅ ਪ੍ਰਬੰਧਾਂ, ਤਰਪਾਲਾਂ, ਸ਼ੈੱਡਾਂ, ਲਿਫਟਿੰਗ ਅਤੇ ਢੋਆ ਢੁਆਈ ਆਦਿ ਦਾ ਜਾਇਜ਼ਾ ਲਿਆ।
ਇਸ ਸਬੰਧੀ ਐਸ ਡੀ ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਦਿੜ੍ਹਬਾ ਸ਼ਹਿਰ ਦੇ ਨਾਲ ਨਾਲ ਖੇਤਲਾ ਤੇ ਸੂਲਰ ਘਰਾਟ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਪਲਬਧ ਸੁਵਿਧਾਵਾਂ ਦਾ ਜਾਇਜ਼ਾ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ