Sangrur news: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਲੀਗਲ ਐਂਡ ਡਿਫੈਸ ਕੌਂਸਲ ਸਕੀਮ ਤਹਿਤ ਸੰਗਰੂਰ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ, ਲੀਗਲ ਐਂਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਕੀਤਾ ਗਿਆ।


ਇਸ ਦਫ਼ਤਰ ਦਾ ਉਦਘਾਟਨ ਵੀਡੀਓ ਕਾਨਫਰੰਸਿੰਗ ਰਾਹੀ ਰਵੀ ਸ਼ੰਕਰ ਝਾਅ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋਂ ਤੇਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਰੁਣ ਪੱਲੀ,  ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸੰਜੀਵ ਬੇਰੀ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਅਰੁਣ ਗੁਪਤਾ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹਾਜ਼ਰੀ ਵਿੱਚ ਕੀਤਾ ਗਿਆ।


ਇਸ ਮੌਕੇ ਰਜਿੰਦਰ ਸਿੰਘ ਰਾਏ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਲੀਗਲ ਐਂਡ ਡਿਫੈਂਸ ਕੌਂਸਲ ਸਕੀਮ ਦਾ ਮਕਸਦ ਫੌਜਦਾਰੀ ਕੇਸਾਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ, ਰਿਮਾਂਡ ਸਟੇਜ਼, ਕੇਸ ਟ੍ਰਾਇਲ ਅਤੇ ਅਪੀਲਾਂ ਵਿੱਚ ਸਮਾਜ ਦੇ ਪਛੜੇ ਤਬਕਿਆਂ ਨੂੰ ਪੇਸ਼ੇਵਰ ਤਰੀਕੇ ਨਾਲ ਪੈਰਵੀ ਕਰਨ ਲਈ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।


ਇਹ ਵੀ ਪੜ੍ਹੋ: ਮੀਂਹ ਤੋਂ ਬਾਅਦ ਉੱਤਰੀ ਭਾਰਤ ‘ਚ ਵਧੀ ਠੰਢ, ਜਾਣੋ ਕਿਵੇਂ ਦਾ ਰਹੇਗਾ ਅਗਲੇ ਹਫਤੇ ਦਾ ਮੌਸਮ, IMD ਦੱਸਿਆ ਹਾਲ


ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਚੀਫ ਡਿਫੈਂਸ ਕੌਂਸਲ, ਦੋ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਤਿੰਨ ਸਹਾਇਕ ਲੀਗਲ ਐਂਡ ਕੌਂਸਲ ਨਿਯੁਕਤ ਕੀਤੇ ਗਏ ਹਨ।


ਉਨ੍ਹਾਂ ਆਮ ਜਨਤਾ ਨੂੰ ਇਸ ਦਫ਼ਤਰ ਰਾਹੀਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਮਨਜਿੰਦਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ, ਪੀਐਸ ਕਾਲੇਕਾ, ਸਿਵਲ ਜੱਜ (ਸ.ਡ) ਸੀਜੇਐਮ- ਸਹਿਤ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਤੇ ਨਵੇ ਨਿਯੁਕਤ ਹੋਏ ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ ਦੇ ਵਕੀਲ ਮੌਜੂਦ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।