IT Raid: ਇਨਕਮ ਟੈਕਸ ਵਿਭਾਗ ਵੱਲੋਂ ਟਰਾਈਡੈਂਟ ਗਰੁੱਪ ਦੇ ਸਾਰੇ ਟਿਕਾਣਿਆਂ 'ਤੇ ਛਾਪੇਮਾਰੀ
ਲੁਧਿਆਣਾ ਦੇ ਕਾਰੋਬਾਰੀ ਰਜਿੰਦਰ ਗੁਪਤਾ (ਜੋ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹਨ) ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਹਨ। ਪਿਛਲੇ ਸਾਲ ਜੂਨ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤਿੰਨ ਸਾਲਾਂ ਲਈ ਪੰਜਾਬ ਦੇ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਸੀ।
Sangrur News: ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਟਰਾਈਡੈਂਟ ਗਰੁੱਪ ਦੇ ਸਾਰੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਦੀਆਂ ਕਰੀਬ 35 ਟੀਮਾਂ ਜਾਂਚ 'ਚ ਜੁਟੀਆਂ ਹੋਈਆਂ ਹਨ। ਕੰਪਨੀ ਦੇ ਪੰਜਾਬ ਦੇ ਬਰਨਾਲਾ ਅਤੇ ਧੌਲਾ (ਬਰਨਾਲਾ) ਯੂਨਿਟਾਂ 'ਤੇ ਵੀ ਛਾਪੇਮਾਰੀ ਕੀਤੀ।
ਜ਼ਿਕਰ ਕਰ ਦਈਏ ਕਿ ਇਨਕਮ ਟੈਕਸ ਵਿਭਾਗ ਨੇ ਮੰਗਲਵਾਰ ਸਵੇਰੇ ਪੰਜਾਬ ਅਤੇ ਮੱਧ ਪ੍ਰਦੇਸ਼ 'ਚ ਟਰਾਈਡੈਂਟ ਗਰੁੱਪ ਦੇ ਨਿਰਮਾਣ ਯੂਨਿਟਾਂ ਅਤੇ ਦਫਤਰਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਬੁਧਨੀ ਅਤੇ ਪੰਜਾਬ ਦੇ ਬਰਨਾਲਾ, ਧੌਲਾ ਅਤੇ ਲੁਧਿਆਣਾ ਵਿਖੇ ਟਰਾਈਡੈਂਟ ਦੇ ਨਿਰਮਾਣ ਯੂਨਿਟਾਂ 'ਤੇ ਛਾਪੇਮਾਰੀ ਜਾਰੀ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਟਰਾਈਡੈਂਟ ਦੇ ਬਰਨਾਲਾ ਅਤੇ ਧੌਲਾ ਵਿੱਚ ਨਿਰਮਾਣ ਯੂਨਿਟ ਹੈ ਅਤੇ ਲੁਧਿਆਣਾ ਦੇ ਕਿਚਲੂ ਨਗਰ ਵਿੱਚ ਇੱਕ ਕਾਰਪੋਰੇਟ ਦਫ਼ਤਰ ਹੈ।
ਲੁਧਿਆਣਾ ਦੇ ਕਾਰੋਬਾਰੀ ਰਜਿੰਦਰ ਗੁਪਤਾ (ਜੋ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹਨ) ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਹਨ। ਪਿਛਲੇ ਸਾਲ ਜੂਨ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤਿੰਨ ਸਾਲਾਂ ਲਈ ਪੰਜਾਬ ਦੇ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਸੀ।
ਜ਼ਿਕਰ ਕਰ ਦਈਏ ਕਿ ਆਮਦਨ ਕਰ ਵਿਭਾਗ ਲੁਧਿਆਣਾ ਦੇ ਇੱਕ ਹੋਰ ਕਾਰਪੋਰੇਟ ਘਰ 'ਤੇ ਛਾਪੇਮਾਰੀ ਕਰ ਰਿਹਾ ਹੈ, ਪਰ ਵੇਰਵਿਆਂ ਦੀ ਪੁਸ਼ਟੀ ਹੋਣੀ ਬਾਕੀ ਹੈ। ਦਿੱਲੀ ਤੋਂ ਬਾਅਦ ਉੱਤਰੀ ਖੇਤਰ ਦੀ ਸਭ ਤੋਂ ਵੱਡੀ ਸਟਾਕ ਐਕਸਚੇਂਜ ਲੁਧਿਆਣਾ ਸਟਾਕ ਐਕਸਚੇਂਜ ਵਿੱਚ ਅਧਿਕਾਰੀ ਕੁਝ ਸਟਾਕ ਬ੍ਰੋਕਰਾਂ ਦੇ ਵੇਰਵਿਆਂ ਦੀ ਜਾਂਚ ਕਰ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ