ਪੜਚੋਲ ਕਰੋ

Farmers Protest: ਲੌਂਗੋਵਾਲ ਵਿੱਚ ਕਿਸਾਨਾਂ ਨੇ ਥਾਣੇ ਅੱਗੇ ਲਾ ਦਿੱਤਾ ਪੱਕਾ ਮੋਰਚਾ, ਦੂਜੀਆਂ ਯੂਨੀਅਨਾਂ ਨੂੰ ਵੀ ਦਿੱਤਾ ਸੱਦਾ, ਜਾਣੋ ਕੀ ਹੈ ਯੋਜਨਾ

ਬੁਲਾਰਿਆਂ ਨੇ ਇਸ ਹਿੰਸਕ ਝੜਪ ਲਈ ਸਰਕਾਰ ਅਤੇ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਅੰਦੋਲਨ ਕਰਨ ਦਿੱਤਾ ਹੁੰਦਾ ਤਾਂ ਅੱਜ ਕਿਸਾਨ ਪ੍ਰੀਤਮ ਸਿੰਘ ਉਨ੍ਹਾਂ ਵਿਚਕਾਰ ਜਿਉਂਦਾ ਹੁੰਦਾ

Punjab Farmers News: ਸੁਨਾਮ ਦੇ ਲੌਂਗੋਵਾਲ ਵਿੱਚ ਇੱਕ ਕਿਸਾਨ ਦੀ ਮੌਤ ਤੋਂ ਬਾਅਦ ਅੱਜ ਤੋਂ ਚੰਡੀਗੜ੍ਹ ਵਿੱਚ ਕਿਸਾਨ ਅੰਦੋਲਨ ਦਾ ਰੁਖ ਪੂਰੀ ਤਰ੍ਹਾਂ ਬਦਲ ਗਿਆ ਹੈ। 16 ਕਿਸਾਨ ਜਥੇਬੰਦੀਆਂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਵੱਲ ਰੁਖ਼ ਕਰ ਲਿਆ ਹੈ ਅਤੇ ਲੌਂਗੋਵਾਲ ਥਾਣੇ ਅੱਗੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ।

ਕਿਉਂ ਛਿੜਿਆ ਹੈ ਨਵਾਂ ਵਿਵਾਦ

ਜ਼ਿਕਰ ਕਰ ਦਈਏ ਕਿ ਲੌਂਗੋਵਾਲ 'ਚ ਸੋਮਵਾਰ ਨੂੰ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ, ਜਿਸ 'ਚ ਇੱਕ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ। ਝੜਪ ਦੌਰਾਨ ਐਸਐਚਓ ਦੀਪਇੰਦਰ ਸਿੰਘ ਜੇਜੀ ਅਤੇ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕਈ ਕਿਸਾਨ ਜ਼ਖ਼ਮੀ ਹੋ ਗਏ। ਇਸ ਮਗਰੋਂ ਪੁਲਿਸ ਨੇ ਡੇਢ ਦਰਜਨ ਕਿਸਾਨਾਂ ਅਤੇ ਤਿੰਨ ਦਰਜਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿੱਚ ਗੁੱਸਾ ਵਧ ਗਿਆ ਹੈ।  ਕਿਸਾਨ ਆਗੂਆਂ ਨੇ ਇਸ ਕਾਰਵਾਈ ਨੂੰ ਮੁਗ਼ਲ ਰਾਜ ਦੇ ਦੌਰ ਦੀ ਕਾਰਵਾਈ ਕਰਾਰ ਦਿੱਤਾ ਹੈ।

ਕਈ ਯੂਨੀਅਨਾਂ ਪੱਕੇ ਮੋਰਚੇ ਵਿੱਚ ਹੋਈਆਂ ਸ਼ਾਮਲ

ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ। ਕਿਸਾਨ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ। ਦੁਪਹਿਰ ਤੱਕ ਬੀਕੇਯੂ ਆਜ਼ਾਦ ਦੇ ਸੂਬਾ ਆਗੂ ਮਨਜੀਤ ਨਿਆਲ, ਡਕੌਂਦਾ ਧਨੇਰ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ, ਤਰਕਸ਼ੀਲ ਆਗੁ ਜੁਝਾਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੱਖੀ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏ. ਯੂਨੀਅਨ ਏਕਤਾ ਆਜ਼ਾਦ ਦੇ ਜਸਵੀਰ ਸਿੰਘ ਆਦਿ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ।

ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕੀਤੀ ਮੰਗ

ਇਸ ਦੌਰਾਨ ਸੈਂਕੜੇ ਕਿਸਾਨ ਬੀਬੀਆਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਤਿੱਖਾ ਰੋਹ ਪ੍ਰਗਟਾਇਆ। ਬੁਲਾਰਿਆਂ ਨੇ ਕਿਸਾਨਾਂ ’ਤੇ ਦਰਜ ਝੂਠੇ ਕੇਸ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਇਸ ਹਿੰਸਕ ਝੜਪ ਲਈ ਸਰਕਾਰ ਅਤੇ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਅੰਦੋਲਨ ਕਰਨ ਦਿੱਤਾ ਹੁੰਦਾ ਤਾਂ ਅੱਜ ਕਿਸਾਨ ਪ੍ਰੀਤਮ ਸਿੰਘ ਉਨ੍ਹਾਂ ਵਿਚਕਾਰ ਜਿਉਂਦਾ ਹੁੰਦਾ। ਬੁਲਾਰਿਆਂ ਨੇ ਮੰਗ ਕੀਤੀ ਕਿ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। 

ਟਾਪ ਹੈਡਲਾਈਨ

Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget