ਲਹਿਰਾਗਾਗਾ: ਪੰਜਾਬ ਸਰਕਾਰ ਵੱਲੋਂ 23 ਅਤੇ 24 ਫ਼ਰਵਰੀ 2023 ਨੂੰ ਇਨਵੈਸਟਮੈਂਟ ਸਮਿੱਟ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਸੈਰ ਸਪਾਟਾ ਨੂੰ ਵੱਡਾ ਹੁੰਗਾਰਾ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹਲਕਾ ਵਿਧਾਇਕ ਲਹਿਰਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਨਿਰੰਤਰ ਕਦਮ ਉਠਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸੈਰ ਸਪਾਟੇ ਨੂੰ ਵਿਕਸਿਤ ਕਰਨ ਲਈ ਵੱਡੇ ਅਦਾਰੇ ਪੰਜਾਬ ‘ਚ ਨਿਵੇਸ਼ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਬਿਹਤਰੀ ਲਈ ਖਾਸ ਦਿਲਚਸਪੀ ਨਹੀਂ ਦਿਖਾਈ ਜਿਸ ਕਾਰਨ ਉਦਯੋਗ ਪੰਜਾਬ ਤੋਂ ਬਾਹਰ ਜਾਂਦੇ ਰਹੇ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਵੱਡੇ ਉਦਯੋਗਿਕ ਅਦਾਰੇ ਪੰਜਾਬ ਵੱਲ ਆ ਰਹੇ ਹਨ। ਇਸ ਮੌਕੇ ਸੀਨੀਅਰ ਆਪ ਆਗੂ ਦੀਪਕ ਜੈਨ , ਪੀ ਏ ਰਾਕੇਸ਼ ਕੁਮਾਰ ਗੁਪਤਾ ਨੰਦ ਲਾਲ ਨੰਦੂ, ਸ਼ੀਸ਼ਪਾਲ ਹਾਜਰ ਸਨ।
ਇਹ ਵੀ ਪੜ੍ਹੋ:Ferozpur news: ਭ੍ਰਿਸ਼ਟਾਚਾਰ ਦੇ ਦੋਸ਼ 'ਚ 2 ਅਫਸਰ ਮੁਅੱਤਲ, ਕੈਬਨਿਟ ਮੰਤਰੀ ਨੇ ਦਿੱਤੇ ਆਦੇਸ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।