ਪੜਚੋਲ ਕਰੋ
Advertisement
(Source: ECI/ABP News/ABP Majha)
Khedan Watan Punjab Ki: 'ਖੇਡਾਂ ਵਤਨ ਪੰਜਾਬ ਦੀਆਂ-2023' ਤਹਿਤ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ
Sangrur News : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਲਗਾਤਾਰ ਦੂਜੇ ਸਾਲ ਵੀ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ
Sangrur News : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਲਗਾਤਾਰ ਦੂਜੇ ਸਾਲ ਵੀ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਆਗਾਜ਼ 29 ਅਗਸਤ ਤੋਂ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ੍ਹਾਂ ਖੇਡਾਂ ਦੀਆਂ ਤਿਆਰੀਆਂ ਵਜੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਵਾਂਗ ਇਸ ਵਾਰ ਵੀ ਜ਼ਿਲ੍ਹਾ ਸੰਗਰੂਰ ਵਿੱਚ ਸਮੁੱਚੇ ਖੇਡ ਪ੍ਰਬੰਧ ਪੂਰੇ ਉਤਸ਼ਾਹ ਅਤੇ ਤਾਲਮੇਲ ਨਾਲ ਨੇਪਰੇ ਚੜ੍ਹਾਏ ਜਾਣ। ਉਨ੍ਹਾਂ ਦੱਸਿਆ ਕਿ ਅੱਜ ਲੁਧਿਆਣਾ ਤੋਂ ਇਨ੍ਹਾਂ ਖੇਡਾਂ ਬਾਰੇ ਜਾਗਰੂਕਤਾ ਹਿੱਤ ਮਸ਼ਾਲ ਮਾਰਚ ਆਰੰਭ ਹੋ ਗਈ ਹੈ ਜੋ ਕਿ 27 ਅਗਸਤ ਨੂੰ ਸੰਗਰੂਰ ਪੁੱਜੇਗੀ ,ਜਿਥੇ ਇਸ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ 1 ਸਤੰਬਰ ਤੋਂ ਆਰੰਭ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਲਈ ਨਿਰਧਾਰਿਤ ਸਥਾਨਾਂ ਉੱਤੇ ਸਮੁੱਚੇ ਪ੍ਰਬੰਧਾਂ ਬਾਰੇ ਅਗੇਤੇ ਤੌਰ ਤੇ ਜਾਇਜ਼ਾ ਲੈਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਕਾਲਜ ਪ੍ਰਿੰਸੀਪਲਾਂ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਆਨ ਲਾਈਨ ਅਤੇ ਆਫ ਲਾਈਨ ਮੋਡ ਉਤੇ ਕੀਤੀ ਜਾਣ ਵਾਲੀ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਜ਼ਿਲ੍ਹਾ ਸੰਗਰੂਰ ਵਿੱਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਹੋ ਸਕੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਤਹਿਤ ਖੋ ਖੋ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਐਥਲੈਟਿਕਸ, ਫੁੱਟਬਾਲ, ਵਾਲੀਬਾਲ (ਸ਼ੂਟਿੰਗ) ਅਤੇ ਵਾਲੀਬਾਲ (ਸਮੈਸਿੰ਼ਗ) ਦੇ ਮੁਕਾਬਲੇ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਸੰਗਰੂਰ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟਰੇਟ ਧੂਰੀ ਅਮਿਤ ਗੁਪਤਾ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸੁਨਾਮ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟਰੇਟ ਲਹਿਰਾ ਸੂਬਾ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement