ਪੜਚੋਲ ਕਰੋ

ਮਹਿਲਾ ਪਹਿਲਵਾਨਾਂ ਦੇ ਹੱਕ 'ਚ ਆਈਟੀਆਈ ਦੀਆਂ ਵਿਦਿਆਰਥਣਾਂ ਨੇ ਕੀਤਾ ਰੋਸ ਪ੍ਰਦਰਸ਼ਨ , ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Sangrur News : ਸਥਾਨਕ ਸਰਕਾਰੀ ਆਈਟੀਆਈ (ਕੁੜੀਆਂ) ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਦਿੱਲੀ ਜੰਤਰ-ਮੰਤਰ ਵਿੱਚ ਚੱਲ ਰਹੇ ਓਲੰਪਿਕ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਨਾਲ ਹੀ ਭਾਰਤੀ ਕੁਸ਼ਤੀ

Sangrur News : ਸਥਾਨਕ ਸਰਕਾਰੀ ਆਈਟੀਆਈ (ਕੁੜੀਆਂ) ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਦਿੱਲੀ ਜੰਤਰ-ਮੰਤਰ ਵਿੱਚ ਚੱਲ ਰਹੇ ਓਲੰਪਿਕ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਨਾਲ ਹੀ ਭਾਰਤੀ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵੱਲੋਂ ਕੀਤੇ ਜਿਣਸੀ ਸ਼ੋਸ਼ਣ ਖਿਲਾਫ ਕਾਰਵਾਈ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀ ਜਥੇਬੰਦੀ ਦੇ  ਜਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਨੇ ਕਿਹਾ ਕਿ ਮੋਦੀ ਹਕੂਮਤ ਦੇ ਰਾਜ ਵਿੱਚ ਔਰਤਾਂ ਉੱਤੇ ਜ਼ਬਰ ਸਭ ਹੱਦਾਂ ਪਾਰ ਕਰ ਰਿਹਾ ਹੈ।

 ਉਨ੍ਹਾਂ ਕਿਹਾ ਇੱਕ ਪਾਸੇ ਤਾਂ ਮੋਦੀ ਸਰਕਾਰ "ਬੇਟੀ ਬਚਾਓ ਬੇਟੀ ਪੜ੍ਹਾਓ" ਦਾ ਨਾਅਰਾ ਦਿੰਦੀ ਹੈ ਪਰ ਦੂਜੇ ਪਾਸੇ ਮੋਦੀ ਸਰਕਾਰ ਵੱਲੋਂ ਚਾਰ ਮਹੀਨੇ ਤੋਂ ਇਨਸਾਫ ਦੀ ਮੰਗ ਕਰ ਰਹੇ ਪਹਿਲਵਾਨਾਂ ਦੀ ਆਵਾਜ਼ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਤੇ ਬੀਜੇਪੀ ਨੇਤਾ ਬ੍ਰਿਜ ਭੂਸ਼ਣ ਸਿੰਘ ਦਾ ਬਚਾਅ ਕੀਤਾ ਜਾ ਰਿਹਾ ਹੈ। ਸੰਘਰਸ਼ਸ਼ੀਲ ਪਹਿਲਵਾਨ ਕੁੜੀਆਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਿਸੀ ਜਬਰ ਕੀਤਾ ਜਾ ਰਿਹਾ ਅਤੇ ਹੋਰ ਉਹ ਹਰਬਾ ਵਰਤਿਆ ਜਾ ਰਿਹਾ ਕਿ ਜ਼ੋ ਇਹ ਸੰਘਰਸ਼ ਫੇਲ੍ਹ ਕੀਤਾ ਜਾ ਸਕੇ।

 ਇਹ ਵੀ ਪੜ੍ਹੋ : ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਜਾਏਗਾ ਪਹਿਲਾ ਜਥਾ, 20 ਮਈ ਨੂੰ ਖੁੱਲ੍ਹਗੇ ਕਿਵਾੜ

ਵਿਦਿਆਰਥੀ ਆਗੂ ਨੇ ਕਿਹਾ ਕਿ ਚਾਰ ਮਹੀਨੇ ਪਹਿਲਾਂ ਇਨ੍ਹਾਂ ਪਹਿਲਵਾਨਾਂ ਨੇ ਜੰਤਰ-ਮੰਤਰ ਵਿਖੇ ਧਰਨਾ ਦੇ ਕੇ ਬ੍ਰਿਜ ਭੂਸ਼ਣ ਸਿੰਘ ਖਿਲਾਫ ਪਰਚਾ ਦਰਜ ਕਰਨ ਤੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਸੀ ਪਰ ਖੇਡ ਮੰਤਰਾਲੇ ਵੱਲੋਂ ਇੱਕ ਕਮੇਟੀ ਬਣਾ ਕੇ ਮਾਮਲੇ ਦੀ ਪੜਤਾਲ ਕਰਨ ਤੇ ਕਰਵਾਈ ਕਰਨ ਦਾ ਵਿਸ਼ਵਾਸ ਦੇਣ ਤੋਂ ਬਾਅਦ ਧਰਨਾ ਚੁੱਕ ਦਿੱਤਾ ਗਿਆ ਸੀ ਪਰ ਹੁਣ ਚਾਰ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਕਮੇਟੀ ਨੇ ਪੜਤਾਲ 'ਤੇ ਕਰਵਾਈ ਸਬੰਧੀ ਕੋਈ ਰਿਪੋਰਟ ਜਨਤਕ ਨਹੀਂ ਕੀਤੀ। ਹੁਣ ਦੁਬਾਰਾ ਫਿਰ ਕੁਸ਼ਤੀ ਪਹਿਲਵਾਨਾਂ ਵੱਲੋਂ ਜੰਤਰ-ਮੰਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਖਿਡਾਰੀਆਂ ਦੀ ਇੱਕਮੁੱਠਤਾ ਸਦਕਾ ਜਦੋਂ ਜਿਣਸੀ ਸ਼ੋਸ਼ਣ ਦਾ ਮਾਮਲਾ ਭਖਿਆ ਤਾਂ ਦਬਾਅ ਹੇਠ ਕੁਸ਼ਤੀ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਤੇ ਦੋ ਪਰਚੇ ਦਰਜ ਕੀਤੇ ਗਏ ਹਨ ਪਰ ਪਰਚੇ ਦਰਜ ਹੋਣ ਦੇ ਬਾਵਜੂਦ ਵੀ ਉਸਨੂੰ ਗਿਰਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ।

 ਇਹ ਵੀ ਪੜ੍ਹੋ : ਪਹਿਲਵਾਨਾਂ ਨੂੰ ਮਿਲਿਆ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦਾ ਸਮਰਥਨ, 7 ਮਈ ਨੂੰ ਹਜ਼ਾਰਾਂ ਔਰਤਾਂ ਪੁੱਜਣਗੀਆਂ ਜੰਤਰ-ਮੰਤਰ

ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕਰਦੇ ਸਮੇਂ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਨੂੰ ਫੌਰੀ ਗਿਰਫ਼ਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ,ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤੇ ਨਿਰਪੱਖ ਜਾਂਚ ਲਈ ਯੋਗ ਕਮੇਟੀ ਦਾ ਗਠਨ ਕੀਤਾ ਜਾਵੇ। ਇਸ ਮੌਕੇ ਆਈਟੀਆਈ ਵਿਦਿਆਰਥਣਾਂ ਕਮਲਜੀਤ ਸੋਨੀਆ, ਅਰਸ਼ਦੀਪ ਕੌਰ, ਸੁਖਪ੍ਰੀਤ ਕੌਰ ਅਤੇ ਰਣਬੀਰ ਕਾਲਜ ਦੇ ਨੁਮਾਇੰਦੇ ਸਹਿਜ ਦਿੜ੍ਹਬਾ,ਸਾਹਿਬ ਦਿੜ੍ਹਬਾ, ਜਸਲੀਨ ਕੌਰ ਚੀਮਾਂ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Embed widget