Punjab News: ਬਰਨਾਲਾ ਜ਼ਿਲ੍ਹੇ ਦੀ ਤਪਾ ਮੰਡੀ ਟਰੱਕ ਯੂਨੀਅਨ ਦਾ ਚੱਲ ਰਿਹਾ ਰੇੜਕਾ ਹੁਣ ਖ਼ਤਮ ਹੋ ਗਿਆ ਹੈ। ਟਰੱਕ ਯੂਨੀਅਨ ਦੇ ਨਵੇਂ ਪ੍ਰਧਾਨਾਂ ਨੇ ਅੱਜ ਅਹੁਦਾ ਸਾਂਭ ਲਿਆ ਹੈ। ਦੱਸ ਦਈਏ ਕਿ ਜਸਵਿੰਦਰ ਸਿੰਘ ਚੱਠਾ ਤੇ ਗੁਰਤੇਜ ਸਿੰਘ ਧਾਲੀਵਾਲ ਨੂੰ ਟਰੱਕ ਯੂਨੀਅਨ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ।
ਇਸ ਮੌਕੇ ਨਵੇਂ ਬਣੇ ਟਰੱਕ ਯੂਨੀਅਨ ਦੇ ਪ੍ਰਧਾਨਾਂ ਵੱਲੋਂ ਟਰੱਕ ਆਪਰੇਟਰਾਂ ਨੂੰ ਭਰੋਸਾ ਦਵਾਇਆ ਗਿਆ ਹੈ ਕਿ ਟਰੱਕ ਯੂਨੀਅਨ ਦੇ ਸਾਰੇ ਮਸਲਿਆਂ ਦਾ ਹੱਲ ਮਿਲ ਬੈਠ ਕੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਸਾਰਿਆਂ ਦੇ ਸਾਥ ਨਾਲ ਮਿਲ ਕੇ ਕੰਮ ਕਰੇਗੀ। ਇਸ ਤੋਂ ਬਾਅਦ ਟਰੱਕ ਅਪਰੇਟਰਾਂ ਨੇ ਵੀ ਭਰੋਸਾ ਜਤਾਉਂਦਿਆਂ ਨਵੇਂ ਪ੍ਰਧਾਨਾਂ ਦਾ ਦਿਲੋਂ ਸਵਾਗਤ ਕੀਤਾ ਹੈ।