Jaswinder singh welcomes in dhuri: ਚੀਨ ਦੇ ਹਾਂਗਜੂ ਵਿੱਚ ਹੋ ਰਹੀਆਂ ਏਸ਼ੀਆਈ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਜਸਵਿੰਦਰ ਸਿੰਘ ਦਾ ਧੂਰੀ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਜਸਵਿੰਦਰ ਸਿੰਘ ਦਾ ਧੂਰੀ ਦੇ ਰੇਲਵੇ ਸਟੇਸ਼ਨ ‘ਤੇ ਸਵਾਗਤ ਕੀਤਾ ਗਿਆ।  


ਉੱਥੇ ਹੀ ਜਦੋਂ ਜਸਵਿੰਦਰ ਸਿੰਘ ਮੈਡਲ ਜਿੱਤ ਕੇ ਪਹਿਲੀ ਵਾਰ ਆਪਣੇ ਪਿੰਡ ਆਏ ਤਾਂ ਧੂਰੀ ਰੇਲਵੇ ਸਟੇਸ਼ਨ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਇਲਾਕੇ ਦੇ ਸਾਰੇ ਸਿਆਸੀ ਲੋਕ ਅਤੇ ਪਰਿਵਾਰਕ ਮੈਂਬਰ ਹੱਥਾਂ 'ਚ ਫੁੱਲਾਂ ਦੇ ਹਾਰ ਲੈ ਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਸਨ। 


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਅਤੇ ਅੱਜ ਆਪਣਾ ਸ਼ਾਨਦਾਰ ਸੁਆਗਤ ਦੇਖ ਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਖੇਡਾਂ ਵੱਲ ਆਉਣਾ ਚਾਹੀਦਾ ਹੈ ਅਤੇ ਵਿਦੇਸ਼ਾਂ ਵਿਚ ਨਹੀਂ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਖੇਡਾਂ ਦੀ ਤਿਆਰੀ ਲਈ ਪਹਿਲਾਂ 8 ਲੱਖ ਰੁਪਏ ਦਿੱਤੇ ਗਏ ਸਨ। 


ਇਹ ਵੀ ਪੜ੍ਹੋ: Asian Games: ਏਸ਼ੀਆਈ ਖੇਡਾਂ ‘ਚ ਪੰਜਾਬ ਦੇ ਸ਼ੇਰ ਦੀ ਬੱਲੇਬੱਲੇ, ਤੂਰ ਨੇ ਸ਼ਾਟ ਪੁਟ ‘ਚ ਜਿੱਤਿਆ ਸੋਨ ਤਮਗਾ


ਦੂਜੇ ਪਾਸੇ ਉਨ੍ਹਾਂ ਦਾ ਸਵਾਗਤ ਕਰਨ ਆਏ ਇਲਾਕੇ ਦੇ ਸਿਆਸੀ ਲੋਕਾਂ ਨੇ ਕਿਹਾ ਕਿ ਅੱਜ ਉਹ ਬਹੁਤ ਖੁਸ਼ ਹਨ ਕਿਉਂਕਿ ਉਨ੍ਹਾਂ ਦੇ ਇਲਾਕੇ ਦੇ ਜਸਵਿੰਦਰ ਸਿੰਘ ਨੇ ਉਨ੍ਹਾਂ ਦੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।  


ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਜਸਵਿੰਦਰ ਸਿੰਘ ਭਾਰਤੀ ਫੌਜ ਵਿੱਚ 19 ਸਿੱਖ ਰੈਜੀਮੈਂਟ ਵਿੱਚ ਬਤੌਰ ਹੌਲਦਾਰ ਸੇਵਾ ਨਿਭਾਅ ਰਹੇ ਹਨ, ਜਿਨ੍ਹਾਂ ਨੇ ਪੁਰਸ਼ਾਂ ਦੀ ਟੀਮ ਕੋਕਸਡ 8 ਵਿੱਚ ਰੋਇੰਗ ਖੇਡ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ।


ਇਹ ਵੀ ਪੜ੍ਹੋ: Asian Games 2023: ਪੁਰਸ਼ਾਂ ਦੀ 1500 ਮੀਟਰ ਦੌੜ ਮੁਕਾਬਲੇ 'ਚ ਭਾਰਤ ਦੀ ਝੋਲੀ ਪਿਆ ਚਾਂਦੀ ਤੇ ਕਾਂਸੀ, ਹਰਮਿਲਨ ਬੈਂਸ ਨੇ ਵੀ ਆਪਣੇ ਨਾਂ ਕੀਤਾ ਚਾਂਦੀ ਦਾ ਤਮਗਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।