Sangrur News: ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਜੇਤੂ ਕੌਰ ਸਿੰਘ ਨਹੀਂ ਰਹੇ। ਉਨ੍ਹਾਂ 85 ਸਾਲ ਦੀ ਉਮਰ ਵਿੱਚ ਕੁਰੂਕਸ਼ੇਤਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੱਜ ਉਨ੍ਹਾਂ ਦਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਦੱਸ ਦਈਏ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਵਾਸੀ ਤਕਰੀਬਨ 74 ਸਾਲਾ ਸੂਬੇਦਾਰ ਕੌਰ ਸਿੰਘ 1970 ’ਚ ਫ਼ੌਜ ਵਿੱਚ ਭਰਤੀ ਹੋਏ ਸੀ। ਦੇਸ਼ ਦੀ ਸੇਵਾ ਕਰਦਿਆਂ ਉਨ੍ਹਾਂ ਅੰਦਰ ਮੁੱਕੇਬਾਜ਼ੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਨ੍ਹਾਂ ਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟ੍ਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ ਜਿੱਥੋਂ ਉਨ੍ਹਾਂ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ।


ਆਪਣੀ ਮਿਹਨਤ ਤੇ ਲਗਨ ਨਾਲ ਉਨ੍ਹਾਂ ਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ। ਫਿਰ ਉਹ ਇੰਡੀਆ ਕੱਪ ਲਈ ਚੁਣੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਾਮਨਵੈਲਥ ਖੇਡਾਂ ਤੇ ਕਿੰਗ ਕੱਪ ਵਿੱਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ। ਨੌਵੀਂ ਏਸ਼ੀਅਨ ਚੈਂਪੀਅਨਸ਼ਿਪ, ਮੁੰਬਈ ਵਿਖੇ ਵੀ ਗੋਲਡ ਮੈਡਲ ਜਿੱਤਣ ਵਾਲੇ ਉਹ ਇਕੱਲੇ ਹੀ ਖਿਡਾਰੀ ਸਨ।


ਉਨ੍ਹਾਂ ਵਿਸ਼ਵ ਦੇ ਨੰਬਰ ਵਨ ਮੁੱਕੇਬਾਜ਼ ਮੁਹੰਮਦ ਅਲੀ ਨਾਲ ਵੀ ਖੇਡਿਆ ਸੀ। ਉਨ੍ਹਾਂ ਨੂੰ 1982 ਵਿੱਚ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਫਿਰ 1983 ਵਿੱਚ ਪਦਮ ਸ਼੍ਰੀ ਐਵਾਰਡ ਵੀ ਮਿਲਿਆ। ਉਨ੍ਹਾਂ ਨੇ 1984 ਵਿੱਚ ਅਮਰੀਕਾ ਦੇ ਲਾਸ ਏਂਜਲਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਭਾਗ ਲਿਆ ਜਿੱਥੇ ਹੋਈ ਇੱਕ ਘਟਨਾ ਨੇ ਉਨ੍ਹਾਂ ਦਾ ਮਨ ਖੱਟਾ ਕਰ ਦਿੱਤਾ ਤੇ ਉਨ੍ਹਾਂ ਮੁੱਕੇਬਾਜ਼ੀ ਛੱਡ ਦਿੱਤੀ।


ਇਹ ਵੀ ਪੜ੍ਹੋ: Viral News: ਡਰਾਇਵਰ ਨੇ ਚਲਦੀ ਕਾਰ ਦੇ ਡੈਸ਼ਬੋਰਡ 'ਚ ਦੇਖਿਆ ਖਤਰਨਾਕ ਸੱਪ, ਸਖ਼ਤ ਮਿਹਨਤ ਤੋਂ ਬਾਅਦ ਫੜਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Sangrur News: ਨਹੀਂ ਰਹੇ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਜੇਤੂ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ