NEET ‘ਚ ਪੰਜਾਬ ਦਾ ਟਾਪਰ ਬਣਿਆ ਤਪਾ ਮੰਡੀ ਦਾ ਕੇਸ਼ਵ ਮਿੱਤਲ , ਪੂਰੇ ਦੇਸ਼ ‘ਚੋਂ ਹਾਸਲ ਕੀਤਾ 7ਵਾਂ ਰੈਂਕ, ਸੂਬੇ ਦੇ 9 ਵਿਦਿਆਰਥੀ ਟੌਪ 100 ਵਿੱਚ ਸ਼ਾਮਲ
ਇਸ ਰੈਂਕ ਨੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕਰ ਦਿੱਤਾ ਹੈ। ਕੇਸ਼ਵ ਮਿੱਤਲ ਦੇ ਪਰਿਵਾਰ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਸ਼ਵ ਮਿੱਤਲ ਨੇ ਕੁੱਲ 720 ਅੰਕਾਂ ਵਿੱਚੋਂ 680 ਅੰਕ ਹਾਸਲ ਕੀਤੇ ਹਨ ਅਤੇ ਇਸ ਨੀਟ ਦੀ ਪ੍ਰੀਖਿਆ ਵਿੱਚ ਉਸਨੇ ਆਲ ਇੰਡੀਆ ਵਿਚੋਂ ਸੱਤਵਾਂ ਰੈਂਕ ਹਾਸਲ ਕੀਤਾ।

Punjab News: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। NTA ਵੱਲੋਂ ਜਾਰੀ ਨਤੀਜਿਆਂ ਵਿੱਚ ਪੰਜਾਬ ਦੇ ਕੇਸ਼ਵ ਮਿੱਤਲ ਨੇ ਆਲ ਇੰਡੀਆ ਰੈਂਕ 7 ਨਾਲ ਪੰਜਾਬ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਬਾਅਦ, ਆਲ ਇੰਡੀਆ ਰੈਂਕ 28 'ਤੇ ਰਹਿਣ ਵਾਲੇ ਹਿਮਾਂਕ ਬਘੇਲ ਨੇ ਪੰਜਾਬ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਜਾਰੀ ਕੀਤੇ ਗਏ NEET UG 2025 ਦੇ ਨਤੀਜੇ ਅਨੁਸਾਰ, ਕੇਸ਼ਵ ਨੇ 99.99 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੱਤਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ। ਨੈਸ਼ਨਲ ਐਲੀਜਿਬਿਲੀਟੀ ਐਂਟਰੈਂਸ ਟੈਸਟ (NEET)-2025 ਦਾ ਇਹ ਨਤੀਜਾ ਪਿਛਲੇ ਸਾਲ ਨਾਲੋਂ ਬਹੁਤ ਵਧੀਆ ਆਇਆ ਹੈ।
ਬਰਨਾਲਾ ਦੇ ਤਪਾ ਮੰਡੀ ਦੇ ਰਹਿਣ ਵਾਲੇ ਕੇਸ਼ਵ ਮਿੱਤਲ ਦੇ ਪਿਤਾ ਪੇਸ਼ੇ ਤੋਂ ਡਾਕਟਰ ਹਨ ਤੇ ਉਨ੍ਹਾਂ ਦੀ ਮਾਂ ਘਰੇਲੂ ਔਰਤ ਹੈ। ਜਦੋਂ ਕੇਸ਼ਵ ਮਿੱਤਲ ਦੇ ਪਿਤਾ ਡਾ. ਪ੍ਰਬੋਧ ਮਿੱਤਲ ਨੇ ਨਤੀਜਾ ਦੇਖਿਆ ਤਾਂ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ ਅਤੇ ਉਨ੍ਹਾਂ ਦੇ ਪੁੱਤਰ ਕੇਸ਼ਵ ਮਿੱਤਲ ਨੇ ਪੂਰੇ ਦੇਸ਼ ਵਿੱਚ 7ਵਾਂ ਸਥਾਨ ਪ੍ਰਾਪਤ ਕੀਤਾ।
ਕੇਸ਼ਵ ਮਿੱਤਲ ਦੇ ਪਿਤਾ ਪ੍ਰਬੋਧ ਮਿੱਤਲ ਦਾ ਕਹਿਣਾ ਹੈ ਕਿ ਕੇਸ਼ਵ ਪਹਿਲੇ ਦਿਨ ਤੋਂ ਹੀ ਪੜ੍ਹਾਈ 'ਤੇ ਪੂਰਾ ਧਿਆਨ ਕੇਂਦਰਿਤ ਕਰ ਰਿਹਾ ਸੀ ਅਤੇ ਇਸ ਰੈਂਕ ਨੇ ਪੂਰੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ।
ਸਥਾਨਕ ਮੰਡੀ ਅਤੇ ਇਲਾਕੇ ਦੇ ਪਹਿਲਾਂ ਕਿਸੇ ਵੀ ਵਿਦਿਆਰਥੀ ਨੇ ਇਸ ਤਰ੍ਹਾਂ ਦੀ ਪੁਜੀਸ਼ਨ ਹਾਸਲ ਨਹੀਂ ਕੀਤੀ। ਕੇਸ਼ਵ ਮਿੱਤਲ ਦੇ ਪਿਤਾ ਪ੍ਰਬੋਧ ਮਿੱਤਲ ਦਾ ਕਹਿਣਾ ਹੈ ਕਿ ਕੇਸ਼ਵ ਪਹਿਲੇ ਦਿਨ ਤੋਂ ਹੀ ਪੜ੍ਹਾਈ ਵੱਲ ਪੂਰਾ ਧਿਆਨ ਦਿੰਦੇ ਸਨ ਅਤੇ ਇਸ ਰੈਂਕ ਨੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕਰ ਦਿੱਤਾ ਹੈ। ਕੇਸ਼ਵ ਮਿੱਤਲ ਦੇ ਪਰਿਵਾਰ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਸ਼ਵ ਮਿੱਤਲ ਨੇ ਕੁੱਲ 720 ਅੰਕਾਂ ਵਿੱਚੋਂ 680 ਅੰਕ ਹਾਸਲ ਕੀਤੇ ਹਨ ਅਤੇ ਇਸ ਨੀਟ ਦੀ ਪ੍ਰੀਖਿਆ ਵਿੱਚ ਉਸਨੇ ਆਲ ਇੰਡੀਆ ਵਿਚੋਂ ਸੱਤਵਾਂ ਰੈਂਕ ਹਾਸਲ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















