Punjab News: ਲਹਿਰਾਗਾਗਾ ਨੇੜਲੇ ਪਿੰਡ ਲਹਿਲ ਕਲਾਂ ਵਿਖੇ ਇੱਕ ਕਿਸਾਨ ਵਲੋਂ ਲੰਘੀ ਰਾਤ ਆਪਣੇ ਘਰ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲੈਣ ਦੀ ਖਬਰ ਸਾਹਮਣੇ ਆ ਰਹੀਂ ਹੈ। ਮ੍ਰਿਤਕ ਦੀ ਪਹਿਚਾਣ ਸਤਗੁਰ ਸਿੰਘ ਪੁੱਤਰ ਨਾਜ਼ਰ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ,ਕਿ ਉਸ ਦਾ ਪਤੀ ਸਤਗੁਰ ਸਿੰਘ ਮਹਿਜ਼ 2 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸਦੇ ਸਿਰ 10 ਲੱਖ ਦੇ ਲਗਭਗ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਸੀ।
ਕਰਜ਼ੇ ਦਾ ਭਾਰ ਸਿਰ ਉੱਤੇ ਜ਼ਿਆਦਾ ਹੋਣ ਕਰਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਜਿਸ ਦੇ ਚਲਦਿਆਂ ਉਸ ਨੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ 6 ਸਾਲਾਂ ਦੀ ਇੱਕ ਬੱਚੀ ਦਾ ਪਿਤਾ ਸੀ। ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ, ਸਾਹਿਬ ਸਿੰਘ ਪੰਚ,ਜਨਕ ਸਿੰਘ ਪੰਚ ਅਤੇ ਹੋਰਨਾਂ ਨੇ ਵੀ ਸਰਕਾਰ ਕੋਲੋਂ ਮੰਗ ਕੀਤੀ ਹੈ,ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਤਾਂ ਜੋ ਉਸ ਦੀ ਵਿਧਵਾ ਪਤਨੀ ਗਗਨਦੀਪ ਕੌਰ ਆਪਣਾ ਅਤੇ ਧੀ ਦਾ ਪੇਟ ਪਾਲ ਸਕੇ। ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਦੇ ਬਿਆਨਾਂ ਮੁਤਾਬਿਕ ਲਹਿਰਾ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :