Barnala News: ਪੰਜਾਬ ਅੰਦਰ ਕਿਸਾਨਾਂ-ਮਜ਼ਦੂਰਾਂ ਦੇ ਹਾਲਾਤ ਕਿਸੇ ਤੋਂ ਲੁਕੇ ਨਹੀਂ, ਜਿਸ ਕਰਕੇ ਨਿੱਤ ਦਿਨ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ। ਹੁਣ ਬਰਨਾਲਾ ਦੇ ਪਿੰਡ ਮਹਿਲ ਖੁਰਦ ਵਿਖੇ ਇਕ ਮਜ਼ਦੂਰ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਭੁਪਿੰਦਰ ਸਿੰਘ (45) ਪੁੱਤਰ ਬਿੱਕਰ ਸਿੰਘ ਵਾਸੀ ਮਹਿਲ ਖੁਰਦ ਵਜੋਂ ਹੋਈ ਹੈ।  


ਇਹ ਵੀ ਪੜ੍ਹੋ : ਕਾਂਗਰਸੀ ਐਮਐਲਏ ਨੇ ਆਪ ਵਿਧਾਇਕ ਨੂੰ ਘੇਰਿਆ, ਕਮਰੇ 'ਚ ਕੀਤਾ ਬੰਦ, ਪੁਲਿਸ ਨੇ ਆ ਕੇ ਛੁਡਵਾਇਆ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਸੀ ਪਰ ਪਿਛਲੇ ਸਮੇਂ ਤੋਂ ਆਰਥਿਕ ਤੰਗੀ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਆਪਣੇ ਘਰ ਅੰਦਰ ਦੀ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ ਹੈ।ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ, ਧੀ-ਪੁੱਤ ਅਤੇ ਮਾਪੇ ਛੱਡ ਗਿਆ ਹੈ। ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ।


ਇਹ ਵੀ ਪੜ੍ਹੋ : ਪੁਲਵਾਮਾ ਮਸਜਿਦ 'ਚ ਲੱਗੀ ਅੱਗ, ਸੜਨ ਤੋਂ ਬਚੇ 300 ਤੋਂ ਵੱਧ ਬੱਚੇ, ਮਾਮਲੇ ਦੀ ਜਾਂਚ ਸ਼ੁਰੂ

 ਦੱਸ ਦੇਈਏ ਕਿ ਇਸ ਤੋਂ 2 ਮਹੀਨੇ ਪਹਿਲਾਂ ਸੁਨਾਮ ਦੇ ਪਿੰਡ ਬਖੋਰਾ ਕਲਾਂ ਦੇ ਐਸੀ ਪਰਿਵਾਰ 'ਚੋਂ ਪਤੀ-ਪਤਨੀ ਨੇ ਆਤਮ ਹੱਤਿਆ ਕਰ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਸੀ। ਮਿ੍ਰਤਕ ਕਾਲਾ ਸਿੰਘ ਦੀ ਬਿਰਧ ਮਾਤਾ ਅਮਰਜੀਤ ਕੌਰ ਨੇ ਦੱਸਿਆ ਸੀ ਕਿ ਮੇਰਾ ਪਤੀ ਵੀ ਕਾਫੀ ਸਮੇਂ ਤੋ ਚੱਲ ਵਸਿਆ ਹੈ ਮੈਂ ਵਿਧਵਾ ਔਰਤ ਨੇ ਆਪਣੇ ਬੱਚੇ ਬੜੀ ਮੁਸਕਲ ਨਾਲ ਪਾਲੇ ਸੀ ਪਰ ਹੁਣ ਮੇਰੀ ਮ੍ਰਿਤਕ ਨੂੰਹ ਦੀ ਬਿਮਾਰੀ ਅਤੇ ਘਰ ਦੇ ਖ਼ਰਚੇ ਕਰਕੇ ਮੇਰੇ ਪਰਿਵਾਰ ਸਿਰ ਅੱਠ ਲੱਖ ਦੇ ਕਰੀਬ ਕਰਜਾ ਚੜ੍ਹ ਚੁੱਕਿਆ ਹੈ। ਮੈਂ ਆਪਣੇ ਨਾਮ ਤੇ 4 ਪ੍ਰਾਈਵੇਟ ਮਾਈਕਰੋਫਨਾਸ ਕੰਪਨੀਆਂ ਤੋਂ ਕਰਜਾ ਲਿਆ ਅਤੇ ਮੇਰੀ ਮਿਰਤਕ ਨੂੰਹ ਨੇ ਇੱਕ ਕੰਪਨੀ ਤੋਂ ਤੇ ਹੋਰ ਸੱਜੇ ਖੱਬੇ ਤੋਂ ਵੀ ਕਰਜਾ ਚੁੱਕਿਆ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।