Barnala News : ਬਰਨਾਲਾ ਜ਼ਿਲ੍ਹੇ ਦੇ ਨੇੜਲੇ ਪਿੰਡ ਵਜੀਦਕੇ ਕਲਾਂ ਦਾ ਜੰਮਪਲ ਲਾਂਸ ਨਾਇਕ ਜਸਵੀਰ ਸਿੰਘ ਸਮਰਾ ਪੁੱਤਰ ਕੁਲਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਐਸ.ਡੀ.ਐਮ. ਸੁਖਪਾਲ ਸਿੰਘ, ਸੰਤ ਟੇਕ ਸਿੰਘ ਧਨੌਲਾ, ਚੇਅਰਮੈਨ ਗੁਰਦੀਪ ਸਿੰਘ ਬਾਠ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਤੇ ਲੋਕ ਸ਼ਾਮਿਲ ਹੋਏ ਸਨ।
ਦਰਅਸਲ 'ਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਫੌਜੀ ਜਵਾਨ ਵੀਰਵਾਰ ਨੂੰ ਦੇਸ਼ ਲਈ ਸ਼ਹੀਦ ਹੋ ਗਿਆ ਸੀ। ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਹੈ। ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਸ਼ਹੀਦ ਜਵਾਨ ਜਸਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਸਿਪਾਹੀ ਜਸਵੀਰ ਸਿੰਘ ਸਮਰਾ 10 ਜੇਕੇ ਰਾਈਫਲਜ਼ ਵਿੱਚ ਲਾਂਸ ਨਾਇਕ ਸੀ। ਉਹ ਇੱਕ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਪਿਤਾ ਸਕੂਲ ਬੱਸ ਵਿਚ ਡਰਾਈਵਰ ਹਨ, ਮਾਂ ਘਰੇਲੂ ਔਰਤ ਹੈ। ਉਨ੍ਹਾਂ ਕੋਲ ਜ਼ਮੀਨ ਹੀ ਨਹੀਂ ਹੈ। ਉਹ ਦੇਸ਼ ਦੀ ਸੇਵਾ ਕਰਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਅਜੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਉਹ ਇਸ ਮਹੀਨੇ ਦੀ 2 ਮਈ ਨੂੰ ਡਿਊਟੀ 'ਤੇ ਵਾਪਸ ਚਲਾ ਗਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।