(Source: ECI/ABP News/ABP Majha)
Sangrur News: ਕੇਜਰੀਵਾਲ ਦੀ 'ਭੈਣ' ਵੱਲੋਂ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ, ਸਿੱਪੀ ਸ਼ਰਮਾ ਬੋਲੀ...ਹੁਣ ਨਾ ਜਾਗੇ ਤਾਂ...
Sippy Sharma: ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਮੂੰਹਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਸਿੱਪੀ ਸ਼ਰਮਾ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ।
Sangrur News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਸਿੱਪੀ ਸ਼ਰਮਾ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ। ਸਿੱਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਮੁਹਾਲੀ 'ਚ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸੀ ਤਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉੱਥੇ ਪਹੁੰਚੇ ਸੀ। ਕੇਜੀਰਾਵਲ ਨੇ ਉਸ ਨੂੰ ਭੈਣ ਬਣਾ ਕੇ ਟੈਂਕੀ ਉੱਤੋਂ ਉਤਾਰਿਆ ਸੀ, ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਇਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ।
ਸਿੱਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਸਨ ਤਾਂ ਉਨ੍ਹਾਂ ਨੇ ਸਾਡੀ ਭਰਤੀ ਰੱਦ ਕਰ ਦਿੱਤੀ ਸੀ ਪਰ ਜਦੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਨਹੀਂ ਤਾਂ ਉਸ ਸਮੇਂ ਸਾਡਾ ਪੂਰਾ ਸਾਥ ਦਿੰਦੇ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਾਡੀ ਸਰਕਾਰ ਆਉਣ 'ਤੇ ਭਰਤੀ ਕੀਤੀ ਜਾਏਗੀ। ਜਦੋਂ ਉਹ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਸੀ ਤਾਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਹੇਠਾਂ ਉਤਾਰਿਆ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਤੁਸੀਂ ਮੇਰੀ ਭੈਣ ਹੋ, ਹੇਠਾਂ ਆ ਜਾਓ। ਜਦੋਂ 'ਆਪ' ਦੀ ਸਰਕਾਰ ਆਈ ਤਾਂ ਨਵੀਂ ਭਰਤੀ ਤਾਂ ਦੂਰ ਰਹੀ, ਪਹਿਲਾਂ ਤੋਂ ਚੱਲ ਰਹੀ ਭਰਤੀ ਨੂੰ ਵੀ ਰੱਦ ਕਰ ਦਿੱਤਾ।
ਸਿੱਪੀ ਸ਼ਰਮਾ ਨੇ ਕਿਹਾ ਕਿ ਅਸੀਂ ਬਦਲਾਅ ਲਈ ਇਨ੍ਹਾਂ ਨੂੰ ਲਿਆਏ ਸੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਨਾ ਜਾਗੇ ਤਾਂ ਕਦੋਂ ਜਾਗਾਂਗੇ? ਮੇਰੇ ਪਤੀ ਦੀ ਨਸ਼ੇ ਕਾਰਨ ਮੌਤ ਹੋ ਗਈ। ਮੈਂ ਪੂਰੀ ਤਰ੍ਹਾਂ ਤਬਾਹ ਹੋ ਗਈ। ਮੈਂ ਨਹੀਂ ਚਾਹੁੰਦੀ ਕਿ ਮੇਰੇ ਵਾਂਗ ਕੋਈ ਹੋਰ ਮਾਂ ਜਾਂ ਭੈਣ ਇਸ ਸਮੱਸਿਆ ਦਾ ਸਾਹਮਣਾ ਕਰੇ। ਇਸ ਲਈ ਉਨ੍ਹਾਂ ਨੇ ਹੁਣ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਨਾਮਜ਼ਦਗੀ 10 ਮਈ ਨੂੰ ਭਰੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।