Sangrur News: ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਨਹੀਂ ਚਲਾ ਸਕੋਗੇ ਲਾਊਡ ਸਪੀਕਰ, 3 ਅਪ੍ਰੈਲ ਤੱਕ ਲੱਗੀ ਪਾਬੰਦੀ
Sangrur News: ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਉੱਚੀ ਆਵਾਜ਼ ‘ਚ ਲਾਊਡ
Sangrur News: ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਪ੍ਰੈਲ 2023 ਤੱਕ ਲਾਗੂ ਰਹਿਣਗੇ।
ਸੰਗਰੂਰ ਜ਼ਿਲ੍ਹੇ (Sangruru ) ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਕੇਵਲ ਖ਼ਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼), ਐਕਟ 1956 ‘ਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ। ਇਹ ਹੁਕਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਕੇਸ ‘ਚ ਸ਼ੋਰ ਪ੍ਰਦੂਸ਼ਣ ਨਾ ਕਰਨ ਬਾਰੇ ਜਾਰੀ ਹੁਕਮਾਂ ਦੀ ਪਾਲਣਾਂ ‘ਚ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ
ਇਸ ਤੋਂ ਇਲਾਵਾ ਨੁਆਇਜ ਪ੍ਰਦੂਸ਼ਣ ਰੂਲਜ 2000 ‘ਚ ਵੀ ਲਿਖਿਆ ਗਿਆ ਹੈ ਕਿ ਸਕੂਲੀ ਬੱਚਿਆਂ ਦੀਆਂ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਧੁਨੀ ਪ੍ਰਦੂਸ਼ਣ ਸੰਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ। ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਸੜਕਾਂ ਜਾਂ ਹੋਰ ਥਾਂਵਾਂ ‘ਤੇ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਏ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ, ਇੰਝ ਕਰੋ ਅਪਲਾਈ
ਲਾਊਡ ਸਪੀਕਰ ਦੀ ਉੱਚੀ ਆਵਾਜ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਿਹਤ, ਬਿਮਾਰ ਵਿਅਕਤੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਅਤੇ ਵਿਦਿਆਰਥੀਆਂ ਦੇ ਇਮਤਿਹਾਨਾਂ ਨੂੰ ਮੁੱਖ ਰੱਖਦੇ ਹੋਏ ਇਸਦੀ ਰੋਕਥਾਮ ਕਰਨੀ ਜ਼ਰੂਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।