ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਲਈ ਇੱਕ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਹੈ। ਲੰਬੇ ਸਮੇਂ ਤੋਂ ਲਟਕ ਰਹੇ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਰੇਲਵੇ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਲਾਭ ਹੋਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, ਧੂਰੀ ਦੇ ਲੋਕਾਂ ਲਈ ਵੱਡੀ ਸੌਗ਼ਾਤ.. ਧੂਰੀ 'ਚ ਰੇਲਵੇ ਓਵਰ-ਬਰਿੱਜ ਨੂੰ ਮਨਜ਼ੂਰੀ ਦੇ ਦਿੱਤੀ ਹੈ... 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਓਵਰ-ਬਰਿੱਜ ਨੂੰ ਤਹਿ ਸਮੇਂ 'ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ..

ਧਿਆਨ ਦੇਣ ਯੋਗ ਹੈ ਕਿ ਭਗਵੰਤ ਮਾਨ ਨੇ ਆਪਣਾ ਰਾਜਨੀਤਿਕ ਸਫ਼ਰ 2012 ਵਿੱਚ ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਸ਼ੁਰੂ ਵਿੱਚ ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਨਾਲ ਕੰਮ ਕੀਤਾ, ਜੋ ਬਾਅਦ ਵਿੱਚ ਕਾਂਗਰਸ ਵਿੱਚ ਰਲ ਗਈ। ਇਸ ਵੇਲੇ ਉਹ ਧੂਰੀ- ਤੋਂ ਵਿਧਾਇਕ ਹਨ।

ਮੁੱਖ ਮੰਤਰੀ ਮਾਨ ਦਾ ਸੰਗਰੂਰ ਨਾਲ ਸਬੰਧ

2012: ਲਹਿਰਾ ਵਿਧਾਨ ਸਭਾ ਤੋਂ ਪਹਿਲੀ ਚੋਣ, ਮਨਪ੍ਰੀਤ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ

2014: ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਪਹਿਲੀ ਵਾਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ

2017: ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਰੁੱਧ ਚੋਣ ਲੜੀ ਤੇ ਹਾਰ ਗਏ

2019: ਦੂਜੀ ਵਾਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ

2022: ਧੂਰੀ ਤੋਂ ਵਿਧਾਇਕ ਚੁਣੇ ਗਏ, ਕਾਂਗਰਸ ਦੇ ਦਲਬੀਰ ਗੋਲਡੀ ਨੂੰ ਹਰਾਇਆ

ਸੰਗਰੂਰ ਲੋਕ ਸਭਾ ਵਿੱਚ ਪ੍ਰਭਾਵਸ਼ਾਲੀ ਜਿੱਤ

2014: 5.33 ਲੱਖ ਵੋਟਾਂ ਪ੍ਰਾਪਤ ਕਰਕੇ ਸੁਖਦੇਵ ਸਿੰਘ ਢੀਂਡਸਾ ਨੂੰ 2.11 ਲੱਖ ਵੋਟਾਂ ਨਾਲ ਹਰਾਇਆ

2019: 4.13 ਲੱਖ ਵੋਟਾਂ ਪ੍ਰਾਪਤ ਕਰਕੇ ਕੇਵਲ ਸਿੰਘ ਢਿੱਲੋਂ ਨੂੰ 1.10 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ