Sangrur Result: ਸੰਗਰੂਰ ਤੋਂ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ
Punjab Result: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ਉੱਤੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਰਹੇ ਹਨ ਜਦੋਂ ਕਿ ਤੀਜਾ ਨੰਬਰ ਸਿਮਰਜੀਤ ਸਿੰਘ ਮਾਨ ਦਾ ਰਿਹਾ ਹੈ।
Punjab News: ਲੋਕ ਸਭਾ ਸੀਟ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਵਿਰੋਧੀ ਉਮੀਦਵਾਰ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1 ਲੱਖ 72 ਹਜ਼ਾਰ 560 ਦੇ ਵੱਡੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਤੀਜੇ ਸਥਾਨ ’ਤੇ ਰਹੇ।
ਧੂਰੀ ਦੇ ਬਰੜਵਾਲ ਕਾਲਜ ਵਿੱਚ ਬਣਾਏ ਗਏ ਗਿਣਤੀ ਕੇਂਦਰ ਵਿੱਚ ਸ਼ੁਰੂ ਹੋਏ ਰੁਝਾਨਾਂ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਸਵੇਰ ਤੋਂ ਹੀ ਅੱਗੇ ਚੱਲ ਰਹੇ ਸਨ। ਇਸ ਨੂੰ ਦੇਖਦਿਆਂ 'ਆਪ' ਸਮਰਥਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਕੁੱਲ 3,64,085 ਵੋਟਾਂ ਮਿਲੀਆਂ। ਜਦਕਿ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 1,91,525 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ 1,87,246 ਵੋਟਾਂ ਮਿਲੀਆਂ।
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੂੰ 1,28,258 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ 62,488 ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾਕਟਰ ਮੱਖਣ ਸਿੰਘ ਨੂੰ 37,731 ਵੋਟਾਂ ਮਿਲੀਆਂ।
ਇਹ ਵੀ ਪੜ੍ਹੋ-Punjab Election: ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਸ਼ਾਨਦਾਰ ਜਿੱਤ, ਲੋਕਾਂ ਨੇ ਚੁਣਿਆ ਨਵਾਂ ਪੰਥਕ ਲੀਡਰ
ਇਹ ਵੀ ਪੜ੍ਹੋ-Jalandhar Lok Sabha Election: ਰਿੰਕੂ ਨੂੰ ਦਲ ਬਦਲੀ ਪਈ ਮਹਿੰਗੀ! ਚੰਨੀ ਨੇ ਪੌਣੇ ਦੋ ਲੱਖ ਵੋਟਾਂ ਦੇ ਫਰਕ ਨਾਲ ਹਰਾਇਆ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ