Sangrur News : ਬੀਤੇ ਦਿਨੀਂ ਸੰਗਰੂਰ ਦੇ ਕਸਬਾ ਲੌਂਗੋਵਾਲ 'ਚ ਕਿਸਾਨਾਂ ਅਤੇ ਪੁਲੀਸ ਦਰਮਿਆਨ ਹੋਈ ਝੜਪ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਵੱਡਾ ਕਿਸਾਨ ਮੋਰਚਾ ਲਾਇਆ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ ਲੌਂਗੋਵਾਲ ਵਿੱਚ ਚੱਲ ਰਹੀ ਹੜਤਾਲ ਵਿੱਚ ਬੀਕੇਯੂ ਆਜ਼ਾਦ ਦਾ ਸਾਥ ਦੇਵੇਗਾ। ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ, ਲੌਂਗੋਵਾਲ ਹਿੰਸਾ ਮਾਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ, ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ, ਇਨ੍ਹਾਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ ਰਹੇਗਾ।
ਇਸ ਮੀਟਿੰਗ ਵਿੱਚ ਕਿਹਾ ਗਿਆ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਵੱਡੀ ਮੀਟਿੰਗ ਹੋਵੇਗੀ। ਜਿਸ ਵਿੱਚ ਲੌਂਗੋਵਾਲ ਹਿੰਸਾ ਮਾਮਲੇ ਨੂੰ ਲੈ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਦੱਸ ਦੇਈਏ ਕਿ ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਕਸਬਾ ਲੌਂਗੋਵਾਲ (Longowal) ਵਿਖੇ ਅੰਦੋਲਨਕਾਰੀ ਕਿਸਾਨਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ ਸੀ। ਇਸ ਵਿੱਚ ਕਈ ਕਿਸਾਨ ਜ਼ਖ਼ਮੀ ਹੋਏ ਸਨ। ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਕਿਸਾਨ ਪ੍ਰੀਤਮ ਸਿੰਘ 55 ਮੰਡੇਰ ਕਲਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਸੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ