AAP ਵਿਧਾਇਕ ਨੇ DC ਖਿਲਾਫ਼ SSP ਨੂੰ ਕੀਤੀ ਸ਼ਿਕਾਇਤ, ਕਿਹਾ ਸਰਕਾਰੀ ਪ੍ਰੋਗਰਾਮ 'ਚ ਨਾ ਸੱਦ ਕੇ ਮੇਰਾ ਕੀਤਾ ਅਪਮਾਨ, ਜੇਲ੍ਹ ਵੀ ਜਾ ਚੁੱਕਿਆ MLA
MLA Amit Ratan Filed Complaint - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਅਪਮਾਨ, ਇਹ ਡੀਸੀ ਬਠਿੰਡਾ ਸ਼ੌਕਤ ਅਹਿਮਦ ਦੀ ਸ਼ਹਿ 'ਤੇ ਹੋਇਆ ਹੈ। ਉਨ੍ਹਾਂ ਕਿਹਾ- ਮੈਂ ਇਲਾਕੇ ਦੀ ਬਿਹਤਰੀ ਲਈ ਕੰਮ
DC vs MLA - ਰਿਸ਼ਵਤ ਲੈਣ ਦੇ ਇਲਜ਼ਾਮਾਂ 'ਚ ਜੇਲ੍ਹ ਜਾ ਕੇ ਆਏ ਬਠਿੰਡਾ ਦੇਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਡਿਪਟੀ ਕਮਿਸ਼ਨਰ ਨਾਲ ਝਗੜਾ ਹੁਣ ਥਾਣੇ ਤੱਕ ਪਹੁੰਚ ਗਿਆ ਹੈ। ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਖਿਲਾਫ਼ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਅਤੇ ਡੀਸੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਦਾ ਦੋਸ਼ ਹੈ ਕਿ ਡੀਸੀ ਸ਼ੌਕਤ ਅਹਿਮਦ ਨੇ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਦਾ ਅਪਮਾਨ ਕੀਤਾ।
ਦਰਅਸਲ ਬਠਿੰਡਾ ਦੇ ਖੇਤੀਬਾੜੀ ਦਫ਼ਤਰ ਵਿੱਚ ਕਿਸਾਨ ਮੇਲਾ ਲਗਾਇਆ ਗਿਆ ਸੀ। ਇਸ ਸਰਕਾਰੀ ਸਮਾਗਮ ਦੌਰਾਨ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਸੱਦਾ ਪੱਤਰ ਨਹੀਂ ਭੇਜਿਆ ਗਿਆ ਜਿਸ ਤੋਂ ਵਿਧਾਇਕ ਡੀਸੀ ਨਾਲ ਨਾਰਾਜ਼ ਚੱਲ ਰਹੇ ਸਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਪ੍ਰੋਗਰਾਮ 'ਚ ਨਾਲ ਬੁਲਾ ਕੇ ਮੇਰਾ ਅਪਮਾਨ ਕੀਤਾ ਗਿਆ।
ਵਿਧਾਇਕ ਕੋਟਫੱਤਾ ਨੇ ਕਿਹਾ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਅਪਮਾਨ, ਇਹ ਡੀਸੀ ਬਠਿੰਡਾ ਸ਼ੌਕਤ ਅਹਿਮਦ ਦੀ ਸ਼ਹਿ 'ਤੇ ਹੋਇਆ ਹੈ। ਉਨ੍ਹਾਂ ਕਿਹਾ- ਮੈਂ ਇਲਾਕੇ ਦੀ ਬਿਹਤਰੀ ਲਈ ਕੰਮ ਕਰ ਰਿਹਾ ਹਾਂ। ਪਰ ਕੁਝ ਦਿਨਾਂ ਤੋਂ ਦਲਿਤ ਵਰਗ ਦੇ ਲੋਕਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਸੀ। ਇਸ ਬਾਰੇ ਵਿਧਾਇਕ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਐਸਸੀ ਭਾਈਚਾਰੇ ਨਾਲ ਵਿਤਕਰਾ ਕਰ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਿਹਾ ਕਿ ਮੈਂ ਅਜਿਹਾ ਕੁਝ ਨਹੀਂ ਕੀਤਾ, ਪੁਲਿਸ ਜਾਂਚ ਕਰ ਰਹੀ ਹੈ, ਮੈਂ ਜੋ ਵੀ ਕੀਤਾ, ਉਹ ਕਾਨੂੰਨ ਅਨੁਸਾਰ ਹੀ ਕੀਤਾ। ਮੈਨੂੰ ਵਿਧਾਇਕ ਦੇ ਦੋਸ਼ਾਂ ਨਾਲ ਕੋਈ ਫਰਕ ਨਹੀਂ ਹੈ, ਕਿਉਂਕਿ ਉਨ੍ਹਾਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਕਿਸੇ ਵੀ ਆਗੂ ਜਾਂ ਵਿਧਾਇਕ ਨੂੰ ਸਰਕਾਰੀ ਪ੍ਰੋਗਰਾਮ ਵਿੱਚ ਨਹੀਂ ਸੱਦਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial